
ਮੋਹਾਲੀ – ਸੋਸ਼ਲ ਮੀਡੀਆ ‘ਤੇ ਮਸ਼ਹੂਰ ਰਹਿਣ ਵਾਲੀ ਕਮਲ ਕੌਰ, ਜਿਸ ਦੀਆਂ ਵੀਡੀਓਜ਼ ਅਕਸਰ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਸਨ, ਉਸ ਦੀ ਮੌਤ ਹੋ ਚੁੱਕੀ ਹੈ। ਇੰਸਟਾਗ੍ਰਾਮ ‘ਤੇ ਕਮਲ ਕੌਰ ਦੇ 383 ਹਜ਼ਾਰ ਫਾਲੋਅਰਜ਼ ਸਨ। ਕਮਲ ਕੌਰ ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ‘ਚ ਉਸ ਦੀ ਲਾਸ਼ ਮਿਲੀ ਹੈ। ਦਰਅਸਲ, ਉਸ ਦੀ ਲਾਸ਼ ਪਾਰਕਿੰਗ ‘ਚ ਖੜੀ ਕਾਰ ਦੇ ਅੰਦਰ ਪਈ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪੁਲਿਸ ਨੇ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪਾਰਕਿੰਗ ‘ਚ ਖੜੀ ਕਾਰ ‘ਚੋਂ ਬਦਬੂ ਆ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਸ਼ੱਕ ਹੋਇਆ ਅਤੇ ਉਹਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਜਦ ਪੁਲਿਸ ਮੌਕੇ ‘ਤੇ ਉੱਥੇ ਪਹੁੰਚੀ ਤਾਂ ਉਹਨਾਂ ਨੇ ਤਲਾਸ਼ੀ ਲਈ ਤਾਂ ਇੰਸਟਾਗ੍ਰਾਮ ਪ੍ਰਭਾਵਕ ਕਮਲ ਕੌਰ ਦੀ ਲਾਸ਼ ਗੱਡੀ ‘ਚ ਸੜ ਰਹੀ ਸੀ। ਲਾਸ਼ ਦੇਖਣ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਨੂੰ ਮੌਕੇ ‘ਤੇ ਕਾਬੂ ਲਿਆ ਗਿਆ। ਕਮਲ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ, ਪੁਲਿਸ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।