ਹਾਲੀ- ਪੰਜਾਬ ਪੁਲਿਸ ਨੂੰ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਹੋਈ ਹੈI ਐਂਟੀ-ਨਾਰਕੋਟਿਕਸ ਟਾਸਕ ਫੋਰਸ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਨੇ ਇੱਕ ਸਰਹੱਦ ਪਾਰ ਨਾਰਕੋਟਿਕਸ-ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈl ਅੰਮ੍ਰਿਤਸਰ ਪੁਲਿਸ ਨੇ ਨਸ਼ਾ ਸਪਲਾਈ ਕਰਨ ਜਾ ਰਹੇ ਦੋ ਤਸਕਰਾਂ ਨੂੰ ਕਾਬੂ ਕੀਤਾ ਹੈI ਜਿਨ੍ਹਾਂ ਦੀ ਪਛਾਣ ਗੁਰਭੇਜ ਸਿੰਘ ਅਤੇ ਅਭਿਜੀਤ ਸਿੰਘ ਉਰਫ ਹੈਪੀ ਵਜੋਂ ਹੋਈ ਹੈI ਪੁਲਿਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 4.5 ਕਿਲੋਗ੍ਰਾਮ ਹੈਰੋਇਨ ਅਤੇ 11 ਲੱਖ ਰੁਪਏ ਦੇ ਡਰੱਗ ਮਨੀ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗੁਰਭੇਜ ਦੇ ਪਾਕਿਸਤਾਨ-ਅਧਾਰਤ ਤਸਕਰ ਰਾਣਾ ਨਾਲ ਸਿੱਧੇ ਸੰਪਰਕ ਹਨ ਅਤੇ ਨਸ਼ਿਆਂ ਖੇਪ ਦੀ ਸਪਲਾਈ ਦਾ ਵੀ ਸਿੱਧਾ ਤਾਲਮੇਲ ਕਰਦਾ ਹੈ। ਅੰਮ੍ਰਿਤਸਰ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਹੈਰੋਇਨ ਵੇਚਦੇ ਸਮੇਂ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ NDPS ਐਕਟ ਤਹਿਤ SAS ਨਗਰ ਵਿਖੇ ਇੱਕ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਪੁਲਿਸ, ਇਸ ਨੈੱਟਵਰਕ ਨੂੰ ਜੜ੍ਹੋ ਖ਼ਤਮ ਕਰਨ ਲਈ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।