ਕੈਨੇਡਾ ‘ਚ ਦਰਦਨਾਕ ਹਾਦਸਾ ! ਹਾਦਸੇ ‘ਚ 24 ਸਾਲਾਂ ਪੰਜਾਬਣ ਦੀ ਮੌਤ
ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਕੈਨੇਡਾ ਇੱਕ ਸੜਕ ਹਾਦਸਾ ਵਾਪਰਿਆ ਸੀ ਜਿਸ ਵਿੱਚ ਵਿੱਚ ਪੰਜਾਬੀ ਮੂਲ ਦੀ ਮੁਟਿਆਰ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 24 ਸਾਲਾਂ ਰਮਨਦੀਪ ਕੌਰ ਵੱਜੋਂ ਹੋਈ ਹੈ ।ਜਾਣਕਾਰੀ ਅਨੁਸਾਰ ਇਹ ਹਾਦਸਾ ਕੈਨੇਡਾ ਦੇ ਅਲਬਰਟਾ ‘ਚ ਵਾਪਰਿਆ। ਹਾਦਸੇ ‘ਚ ਪੰਜਾਬੀ ਮੂਲ ਦੀ ਜੇਲ੍ਹ ਵਾਰਡਨ ਅਤੇ 3 ਹੋਰ ਵਿਅਕਤੀਆਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਐਡਮਿੰਟਨ ਜੇਲ੍ਹ ਵਿਭਾਗ ਦੇ ਇੱਕ ਕੈਦੀ ਨੂੰ ਵਾਹਨ ਵਿੱਚ ਲਿਜਾਇਆ ਜਾ ਰਿਹਾ ਸੀ।ਇਸ ਦੌਰਾਨ ਪੁਲਿਸ ਦੀ ਗੱਡੀ ਦੀ ਸਿੱਧੀ ਟੱਰਕ ਕਿਸੇ ਵਾਹਨ ਨਾਲ ਹੋਈ।

ਮ੍ਰਿਤਕਾ ਦੀ ਪਛਾਣ ਜਗਰਾਉਂ ਨੇੜੇ ਗੁੱਡੇ ਪਿੰਡ ਦੀ ਰਹਿਣ ਵਾਲੀ 24 ਸਾਲਾ ਰਮਨਦੀਪ ਕੌਰ ਮਾਨ ਵੱਜੋਂ ਹੋਈ ਜੋ ਆਪਣੇ ਪਰਿਵਾਰ ਲਈ ਉੱਚ ਸਿੱਖਿਆ ਅਤੇ ਬਿਹਤਰ ਭਵਿੱਖ ਲਈ ਲਗਭਗ ਚਾਰ ਸਾਲ ਪਹਿਲਾਂ ਕੈਨੇਡਾ ਚਲੀ ਗਈ ਸੀ। ਉਹ ਸ਼ੁਰੂ ਵਿੱਚ ਮੈਨੀਟੋਬਾ ਵਿੱਚ ਪੜ੍ਹ ਰਹੀ ਸੀ, ਪਰ ਲਗਭਗ ਛੇ ਮਹੀਨੇ ਪਹਿਲਾਂ, ਉਹ ਮੈਨੀਟੋਬਾ ਤੋਂ ਐਡਮਿੰਟਨ ਚਲੀ ਗਈ, ਜਿੱਥੇ ਉਸਨੇ ਕੈਨੇਡੀਅਨ ਪੁਲਿਸ ਵਿੱਚ ਨੌਕਰੀ ਪ੍ਰਾਪਤ ਕੀਤੀ ਸੀ।ਵਾਹਨਾਂ ਦੀ ਟੱਕਰ ਕਾਰਨ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਪਰ ਹਾਦਸੇ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਕਰੈਕਸ਼ਨਲ ਸਰਵਿਸ ਆਫ਼ ਕੈਨੇਡਾ ਦੇ ਕਮਿਸ਼ਨਰ ਨੇ ਦੋਵਾਂ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਆਰਾ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ ਹੈ।










