BREAKING

Punjab

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈਕੇ CM ਦੀ ਰਾਜਪਾਲ ਨਾਲ ਮੁਲਾਕਾਤ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈਕੇ CM ਦੀ ਰਾਜਪਾਲ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਜਗਤਾਰ ਸਿੰਘ ਹਵਾਰਾ ਦਾ ਨਾਂ ਲਿਆ ਜਾਂਦਾ ਹੈ ਤਾਂ ਜਗਤਾਰ ਸਿੰਘ ਹਵਾਰਾ ਦੇ ਬਿਮਾਰ ਮਾਤਾ ਜੀ ਰਿਐਕਟ (ਪ੍ਰਤੀਕਿਰਿਆ) ਕਰਦੇ ਹਨ। ਉਨ੍ਹਾਂ ਦੀ ਮਾਤਾ ਦੀ ਇੱਛਾ ਹੈ ਕਿ ਉਹ ਆਪਣੇ ਪੁੱਤਰ ਨੂੰ ਮਿਲਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਦੀ ਗਾਰੰਟੀ ਲੈਂਦੀ ਹੈ ਕਿ ਇਸ ਨਾਲ ਅਮਨ-ਕਾਨੂੰਨ ਦੀ ਸਥਿਤੀ ਖਰਾਬ ਨਹੀਂ ਹੋਵੇਗੀ। ਕਿਸੇ ਵੀ ਤਰ੍ਹਾਂ ਦੀ ਹੁੱੜਦੰਗਬਾਜ਼ੀ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਦੱਸ ਦਿਨਾਂ ਦੀ ਪੈਰੋਲ ਮੰਗੀ ਹੈ। ਹਵਾਰਾ ਇਸ ਵੇਲੇ ਦਿੱਲੀ ਦੀ ਜੇਲ੍ਹ ਵਿੱਚ ਬੰਦ ਹੈ।

ਜਗਤਾਰ ਸਿੰਘ ਹਵਾਰਾ ਕੌਣ ਹੈ?: ਜਗਤਾਰ ਸਿੰਘ ਹਵਾਰਾ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਹਵਾਰਾ ਦਾ ਰਹਿਣ ਵਾਲਾ ਹੈ। ਉਸ ਦਾ ਨਾਂ 1995 ਵਿੱਚ ਤਤਕਾਲੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਵਜੋਂ ਸਾਹਮਣੇ ਆਇਆ ਸੀ। ਬਾਅਦ ਵਿੱਚ ਵਿਸ਼ੇਸ਼ ਅਦਾਲਤ ਨੇ ਉਸ ਨੂੰ ਕਤਲ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ।ਹਵਾਰਾ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜਿਆ ਹੋਇਆ ਦੱਸਿਆ ਗਿਆ ਹੈ। ਬੀ.ਕੇ.ਆਈ. ਨੂੰ UAPA ਤਹਿਤ ਭਾਰਤ ਸਰਕਾਰ ਵੱਲੋਂ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਗਿਆ ਹੈ।

ਬੇਅੰਤ ਸਿੰਘ ਕਤਲਕਾਂਡ ਵਿੱਚ ਕੀ ਭੂਮਿਕਾ ਸੀ?: 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਦੇ ਬਾਹਰ ਧਮਾਕਾ ਹੋਇਆ ਸੀ। ਇਸ ਹਮਲੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਮਲੇ ਵਿੱਚ ਪੰਜਾਬ ਪੁਲਿਸ ਦੇ ਕਰਮਚਾਰੀ ਦਿਲਾਵਰ ਸਿੰਘ ਨੇ ਮਨੁੱਖੀ ਬੰਬ ਵਜੋਂ ਧਮਾਕਾ ਕੀਤਾ ਸੀ।ਜਾਂਚ ਵਿੱਚ ਹਵਾਰਾ ਸਮੇਤ ਕਈ ਲੋਕਾਂ ਨੂੰ ਦੋਸ਼ੀ ਬਣਾਇਆ ਗਿਆ। ਵਿਸ਼ੇਸ਼ ਅਦਾਲਤ ਨੇ 2007 ਵਿੱਚ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਹਵਾਰਾ ਨੂੰ ਆਈ.ਪੀ.ਸੀ. ਦੀ ਧਾਰਾ 302, 307 ਅਤੇ 120-ਬੀ ਸਮੇਤ ਸੰਬੰਧਿਤ ਪ੍ਰਬੰਧਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds