BREAKING

JalandharPunjab

ਜਲੰਧਰ ਵਿੱਚ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਉੱਤੇ ਹੋਣਗੇ ਡਰੋਨ ਸ਼ੋਅ

ਜਲੰਧਰ ਵਿੱਚ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਉੱਤੇ ਹੋਣਗੇ ਡਰੋਨ ਸ਼ੋਅ

ਜਲੰਧਰ ਵਿੱਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਏ ਜਾਣਗੇ। ਸਤੰਬਰ ਵਿੱਚ ਜਲੰਧਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਤੇ 6 ਸ਼ੋਅ ਹੋਣਗੇ।ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਡੀ.ਸੀ. ਦਫ਼ਤਰ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਅਧਿਕਾਰੀਆਂ ਅਤੇ ਸੰਤ ਸਮਾਜ ਦੇ ਮੈਂਬਰਾਂ ਨਾਲ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ। ਜਲੰਧਰ ਜ਼ਿਲ੍ਹੇ ਵਿੱਚ ਹੋਣ ਵਾਲੇ 6 ਸ਼ੋਅ ਸਿਟੀ, ਨਕੋਦਰ, ਸ਼ਾਹਕੋਟ, ਫਿਲੌਰ, ਆਦਮਪੁਰ ਅਤੇ ਕਰਤਾਰਪੁਰ ਖੇਤਰ ਨੂੰ ਕਵਰ ਕਰਨਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਉੱਤੇ ਮਨਾਉਣ ਲਈ ਇਤਿਹਾਸਕ ਪਹਿਲ ਕੀਤੀ ਹੈ। ਇਸ ਤਹਿਤ ਡਾਕੂਮੈਂਟਰੀ ਫ਼ਿਲਮਾਂ ਵੀ ਦਿਖਾਈਆਂ ਜਾਣਗੀਆਂ, ਪੌਦੇ ਲਗਾਉਣ ਦੀ ਮੁਹਿੰਮ, ਕੀਤਨ ਦਰਬਾਰ, ਸੈਮੀਨਾਰ ਅਤੇ ਮੈਰਾਥਨ ਵਰਗੇ ਪ੍ਰੋਗਰਾਮ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ।

ਸਾਲ 2026 ਦੇ ਅੰਤ ਤੱਕ ਜਾਰੀ ਰਹਿਣਗੇ ਪ੍ਰੋਗਰਾਮ

ਕੈਬਨਿਟ ਮੰਤਰੀ ਨੇ ਕਿਹਾ ਕਿ ਅਗਲੇ ਪੜਾਅ ਵਿੱਚ ਡਰੋਨ ਸ਼ੋਅ, ਸਾਈਕਲੋਥਾਨ, ਸ਼ੋਭਾ ਯਾਤਰਾਵਾਂ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ, ਜੋ ਸਾਲ 2026 ਦੇ ਅੰਤ ਤੱਕ ਜਾਰੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਯੋਜਨਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਉਪਦੇਸ਼ਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵਿਸ਼ਵ-ਪੱਧਰੀ ਭਾਈਚਾਰੇ, ਸਮਾਜਿਕ ਸਮਾਨਤਾ ਅਤੇ ਸਦਭਾਵਨਾ ਉੱਤੇ ਅਧਾਰਿਤ ਸਮਾਨਤਾ ਵਾਲੇ ਸਮਾਜ ਨੂੰ ਪ੍ਰੋਤਸਾਹਿਤ ਕਰਨਾ ਹੈ।

 

ਆਯੋਜਨਾਂ ਵਿੱਚ ਸਹਿਯੋਗ ਦਾ ਦਿੱਤਾ ਭਰੋਸਾ

ਸੰਤ ਸਮਾਜ ਦੇ ਪ੍ਰਮੁੱਖ ਮੈਂਬਰਾਂ, ਜਿਨ੍ਹਾਂ ਵਿੱਚ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਬਹਿਨ ਸੰਤੋਸ਼ ਜੀ ਅਤੇ ਖুরাਲਗੜ੍ਹ ਸਾਹਿਬ ਤੋਂ ਸੰਤ ਸਤਵਿੰਦਰ ਹੀਰਾ ਜੀ ਸ਼ਾਮਲ ਸਨ, ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਆਯੋਜਨਾਂ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds