BREAKING

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਮੁਹਾਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਰੋਤਾਂ ਦੀ ਸੰਭਾਲ ਅਤੇ ਭਵਿੱਖ ਲਈ ਪਾਣੀ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਉੱਚ-ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਉਨ੍ਹਾਂ ਨੇ “ਏਕੀਕ੍ਰਿਤ ਰਾਜ ਜਲ ਯੋਜਨਾ” (Integrated State Water Plan) ਲਾਗੂ ਕਰਨ ਦਾ ਐਲਾਨ ਕੀਤਾ, ਜਿਸ ਦੇ ਤਹਿਤ 115 ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ਨੂੰ ਰੋਕਣ ਲਈ ਰਣਨੀਤੀਆਂ ਬਣਾਈਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਘਟ ਰਹੇ ਪੱਧਰ ਨੂੰ ਰੋਕਣ ਲਈ ਵਾਤਾਵਰਣ ਅਨੁਕੂਲ ਅਤੇ ਤਕਨੀਕੀ ਹੱਲਾਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਫ਼ਸਲੀ ਵਿਭਿੰਨਤਾ, ਸਿੰਚਾਈ ਤਰੀਕਿਆਂ ਅਤੇ ਪਾਣੀ ਦੇ ਪ੍ਰਭਾਵਸ਼ਾਲੀ ਉਪਯੋਗ ’ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਘੱਗਰ ਨਦੀ ਦੇ ਪਾਣੀ ਦੀ ਦੁਬਾਰਾ ਵਰਤੋਂ ਅਤੇ ਟਿਊਬਵੈੱਲ ਮੀਟਰਿੰਗ ਨੂੰ ਤਰਜੀਹ ਦੇਣ ਦੀ ਗੱਲ ਕਹੀ। ਇਸ ਦੇ ਨਾਲ ਹੀ, ਸੀਐਸਆਰ ਫੰਡਾਂ ਦੀ ਵਰਤੋਂ ਰਾਹੀਂ ਨਿੱਜੀ ਅਤੇ ਸਰਕਾਰੀ ਭਾਗੀਦਾਰੀ ਨੂੰ ਮਜ਼ਬੂਤ ਕਰਕੇ ਪਾਣੀ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ।
ਇਸ ਦੇ ਨਾਲ ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਪੰਜਾਬ ਦੇ ਪਾਣੀਆਂ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਚਾਹੇ ਉਹ ਸਿੰਚਾਈ ਲਈ ਹੋਵੇ ਜਾਂ ਪੀਣ ਲਈ ਹੋਵੇ। ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਅਸੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ।”

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds