BREAKING

Canada

ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੇ ਕਾਫ਼ਲੇ ‘ਤੇ ਹਮਲਾ !

ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੇ ਕਾਫ਼ਲੇ ‘ਤੇ ਹਮਲਾ !

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਤੋਂ ਇਕ ਬੇਹੱਦ ਚਿੰਤਾਜਨਕ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਸੰਗੀਤ ਅਤੇ ਫਿਲਮ ਜਗਤ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਐਮੀ ਵਿਰਕ ਦੇ ਕਾਫ਼ਲੇ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਧਾਧੁੰਦ ਗੋਲੀਬਾਰੀ ਕੀਤੀ ਗਈ। ਰਾਹਤ ਦੀ ਵੱਡੀ ਖ਼ਬਰ ਇਹ ਹੈ ਕਿ ਇਸ ਘਾਤਕ ਹਮਲੇ ਵਿੱਚ ਐਮੀ ਵਿਰਕ ਸਮੇਤ ਗੱਡੀ ਵਿੱਚ ਮੌਜੂਦ ਚਾਰੇ ਵਿਅਕਤੀ ਵਾਲ-ਵਾਲ ਬਚ ਗਏ ਹਨ ਅਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।ਮਿਲੀ ਜਾਣਕਾਰੀ ਅਨੁਸਾਰ, 5 ਸਤੰਬਰ ਦੀ ਰਾਤ ਨੂੰ ਐਮੀ ਵਿਰਕ ਦਾ ‘ਰੋਜਰਸ ਫੋਰਮ ਹਾਲ’ (ਰੋਜਰ ਫੋਰਡ) ਵਿਖੇ ਇੱਕ ਵੱਡਾ ਲਾਈਵ ਮਿਊਜ਼ਿਕ ਸ਼ੋਅ ਸੀ। ਪ੍ਰੋਗਰਾਮ ਸਫ਼ਲਤਾਪੂਰਵਕ ਸਮਾਪਤ ਹੋਣ ਤੋਂ ਬਾਅਦ, ਰਾਤ ਲਗਭਗ 11 ਵਜੇ ਦੇ ਕਰੀਬ ਜਦੋਂ ਐਮੀ ਵਿਰਕ ਆਪਣੇ ਕਾਫ਼ਲੇ ਨਾਲ ਸ਼ਹਿਰ ਲਈ ਰਵਾਨਾ ਹੋਏ, ਤਾਂ 2500-ਬਲਾਕ ਮੈਕਕੈਲਮ ਰੋਡ ‘ਤੇ ਇਹ ਹਾਦਸਾ ਵਾਪਰਿਆ।

ਇੱਕ ਗੂੜ੍ਹੇ ਰੰਗ ਦੀ SUV ਵਿੱਚ ਆਏ ਅਣਪਛਾਤੇ ਹਮਲਾਵਰਾਂ ਨੇ ਕਾਫ਼ਲੇ ਵਿੱਚ ਸ਼ਾਮਲ ਇੱਕ ਲਗਜ਼ਰੀ ਰੋਲਸ ਰਾਇਸ (Rolls-Royce) ਗੱਡੀ ਨੂੰ ਨਿਸ਼ਾਨਾ ਬਣਾਉਂਦੇ ਹੋਏ 7 ਤੋਂ 10 ਰੌਂਦ ਤਾਬੜਤੋੜ ਗੋਲੀਆਂ ਚਲਾਈਆਂ। ਗੋਲੀਆਂ ਗੱਡੀ ਦੀ ਪਿਛਲੀ ਖਿੜਕੀ ਅਤੇ ਬਡੀ ‘ਤੇ ਲੱਗੀਆਂ, ਪਰ ਖ਼ੁਸ਼ਕਿਸਮਤੀ ਨਾਲ ਅੰਦਰ ਬੈਠੇ ਸਾਰੇ ਲੋਕ ਸੁਰੱਖਿਅਤ ਰਹੇ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਗੋਲੀਬਾਰੀ ਤੋਂ ਥੋੜ੍ਹੀ ਦੇਰ ਬਾਅਦ ਹੀ ਪੁਲਿਸ ਨੂੰ ਸਨੀਸਾਈਡ ਪਲੇਸ ਦੇ 2400-ਬਲਾਕ ਵਿੱਚ ਇੱਕ SUV ਨੂੰ ਭਿਆਨਕ ਅੱਗ ਲੱਗਣ ਦੀ ਰਿਪੋਰਟ ਮਿਲੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕਾ ਸੀ।

ਜਾਂਚਕਰਤਾ ਅਧਿਕਾਰੀ ਹੁਣ ਸੀਸੀਟੀਵੀ (CCTV) ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਇਹ ਸੜੀ ਹੋਈ ਗੱਡੀ ਉਹੀ ਹੈ ਜਿਸ ਦੀ ਵਰਤੋਂ ਹਮਲਾਵਰਾਂ ਨੇ ਗੋਲੀਬਾਰੀ ਲਈ ਕੀਤੀ ਸੀ।ਪੁਲਿਸ ਨੇ ਗੋਲੀਬਾਰੀ ਦੀ ਘਟਨਾ ਦੀ ਪੁਸ਼ਟੀ ਕੀਤੀ ਹੈ, ਪਰ ਫਿਲਹਾਲ ਅਧਿਕਾਰਤ ਤੌਰ ‘ਤੇ ਇਹ ਸਪੱਸ਼ਟ ਨਹੀਂ ਕੀਤਾ ਕਿ ਗੋਲੀਬਾਰੀ ਦਾ ਮੁੱਖ ਨਿਸ਼ਾਨਾ ਕੌਣ ਸੀ ਅਤੇ ਕੀ ਐਮੀ ਵਿਰਕ ਉਸੇ ਗੱਡੀ ਵਿੱਚ ਮੌਜੂਦ ਸਨ ਜਿਸ ‘ਤੇ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ। ਪੁਲਿਸ ਵੱਲੋਂ ਇਲਾਕੇ ਨੂੰ ਘੇਰ ਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਚਸ਼ਮਦੀਦਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਅਤੇ ਐਮੀ ਵਿਰਕ ਦੇ ਚਾਹੁਣ ਵਾਲਿਆਂ ਵਿੱਚ ਚਿੰਤਾ ਦੀ ਲਹਿਰ ਦੌੜ ਗਈ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds