BREAKING

IndiaPunjab

ਪੰਜਾਬ ਕਾਂਗਰਸ ‘ਚ ਅਸਤੀਫ਼ਿਆਂ ਦਾ ਦੌਰ ਜ਼ਾਰੀ, ਕਾਂਗਰਸ ਦੇ ਦੋ ਹੋਰ ਵਿਧਾਇਕਾਂ ਨੇ ਛੱਡੀ ਪਾਰਟੀ

ਮੁਹਾਲੀ – ਲੁਧਿਆਣਾ ਪੱਛਮੀ ਜ਼ਿਮਨੀ ਚੋਣ ਚ ਆਪ ਦੇ ਸੰਜੀਵ ਅਰੋੜਾ ਨੇ ਜਿੱਤ ਹਾਸਿਲ ਕੀਤੀ ਅਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਦੂਜੇ ਸਥਾਨ ਤੇ ਆ ਕੇ ਹਾਰ ਗਏ। ਇਸ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਲੁਧਿਆਣਾ ਉਪ ਚੋਣ ਚ ਕਾਂਗਰਸ ਦੀ ਹਾਰ ਤੋਂ ਬਾਅਦ ਪਹਿਲਾਂ ਭਾਰਤ ਭੂਸ਼ਣ ਆਸ਼ੂ ਤੇ ਹੁਣ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਿਆ ਦਾ ਦੌਰ ਜਾਰੀ ਹੈ, ਪ੍ਰਗਟ ਸਿੰਘ ਤੋਂ ਬਾਅਦ ਡਿਪਟੀ ਪ੍ਰਧਾਨ ਅਹੁਦੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅਸਤੀਫ਼ਾ ਦੇ ਦਿੱਤਾ ਹੈ।  

ਪ੍ਰਗਟ ਸਿੰਘ ਤੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਪਣਾ ਅਸਤੀਫਾ ਕਾਂਗਰਸ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ। ਕੁਸ਼ਲਦੀਪ ਸਿੰਘ ਢਿੱਲੋਂ ਆਸਟ੍ਰੇਲੀਆ ਚ ਹਨ, ਉਹਨਾਂ ਨੇ ਉੱਥੋਂ ਹੀ ਅਸਤੀਫ਼ਾ ਦੇ ਦਿੱਤਾ ਹੈ  ਜਦ ਕਿ ਵਿਧਾਇਕ ਪ੍ਰਗਟ ਸਿੰਘ ਜਲੰਧਰ ਵਿੱਚ ਹੀ ਹਨ ਉਹਨਾਂ ਨੇ ਉਥੋਂ ਅਸਤੀਫ਼ਾ ਦਿੱਤਾ ਹੈ। 24 ਜੂਨ ਰਾਤ ਨੂੰ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੂੰ ਆਪਣਾ ਅਸਤੀਫ਼ਾ ਭੇਜਿਆ।  

ਲੁਧਿਆਣਾ ਉਪ ਚੋਣ ਦੇ ਨਤੀਜਿਆਂ ਵਿੱਚ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਹਾਰ ਹੋ ਗਈਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸੰਜੀਵ ਅਰੋੜਾ ਨੇ ਕਾਂਗਰਸ ਦੇ ਆਗੂ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆਜੋ ਕਿ ਇੱਕ ਵੱਡਾ ਅੰਕੜਾ ਮੰਨਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਾ ਭਾਰਤ ਭੂਸ਼ਣ ਆਸ਼ੂ ਨੂੰ ਅਹੁਦਾ ਸੌਂਪਿਆ ਸੀ।   

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds