BREAKING

India

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੰਜਾਬ ਦੀ ਸਨਅਤੀ ਨੂੰ ਮਿਲੀ ਵੱਡੀ ਰਾਹਤ

ਮੁਹਾਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ ਹੈl ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ ਹਨl ਇਸ ਮੀਟਿੰਗ ‘ਚ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਆਦਿ ਲਈ ਵਰਤਣ ਦੀ ਇਜਾਜ਼ਤ, ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈl ਇਹ ਫੈਸਲਾ ਅੱਜ ਮੰਤਰੀ ਮੰਡਲ ਦੀ ਮੀਟਿੰਗ ‘ਚ ਲਿਆ ਗਿਆ ਹੈl

ਕੈਬਨਿਟ ਨੇ ਵਿਸ਼ੇਸ਼ ਤੌਰ ਉੱਤੇ ਪੀ.ਐਸ.ਆਈ.ਈ.ਸੀ. ਦੇ ਪ੍ਰਬੰਧਨ ਵਾਲੇ ਲੀਜ਼ਹੋਲਡ ਸਨਅਤੀ ਪਲਾਟਾਂ ਤੇ ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਵਾਸਤੇ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ ਐਮ.ਐਸ.ਐਮ.ਈ. ਡਿਵੈਲਪਮੈਂਟ ਐਕਟ, 2006 ਅਧੀਨ ਐਮ.ਐਸ.ਈ. ਫੈਸਲੀਟੇਸ਼ਨ ਕੌਂਸਲ ਨਿਯਮ-2021 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਮੇਂ ਜ਼ਿਲ੍ਹਾ ਪੱਧਰ ਉਪਰ ਮਾਈਕਰੋ ਅਤੇ ਸਮਾਲ ਇੰਟਰਪ੍ਰਾਈਜਜ਼ ਫੈਸਲੀਟੇਸ਼ਨ ਕੌਂਸਲਾਂ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਹਨ।

ਇਸ ਮੀਟਿੰਗ ‘ਚ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ ਭਰੀਆਂ ਜਾਣਗੀਆਂ। ਇਸ ਦੇ ਨਾਲ ਹੀ ਪ੍ਰਸ਼ਾਸਕੀ ਕਾਰਜ ਕੁਸ਼ਲਤਾ ਵਧਾਉਣ ਅਤੇ ਖ਼ਰਚੇ ਘਟਾਉਣ ਲਈ ਕੈਬਨਿਟ ਨੇ ਵਿੱਤ ਵਿਭਾਗ ਅਧੀਨ ਆਉਂਦੇ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਛੋਟੀਆਂ ਬੱਚਤਾਂ, ਬੈਂਕਿੰਗ ਤੇ ਫਾਇਨਾਂਸ ਅਤੇ ਲਾਟਰੀਜ਼ ਡਾਇਰੈਕਟੋਰੇਟਾਂ ਦਾ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਸਮਾਲ ਸੇਵਿੰਗਜ਼, ਬੈਂਕਿੰਗ ਅਤੇ ਲਾਟਰੀਜ਼ ਹੋਵੇਗਾ।

ਇਸ ਦੇ ਨਾਲ ਹੀ ਕੈਬਨਿਟ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਾਪਤ ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਆਂ ਅਸਾਮੀਆਂ ਸਿਰਜਣ ਦੀ ਵੀ ਸਹਿਮਤੀ ਦੇ ਦਿੱਤੀ। ਸਟੇਟ ਐਸ.ਐਨ.ਏ. ਟਰੈਜ਼ਰੀ ਨੂੰ ਕਾਰਜਸ਼ੀਲ ਕਰਨ ਲਈ ਨੌਂ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਖ਼ਜ਼ਾਨਾ ਅਫ਼ਸਰ, ਦੋ ਸੀਨੀਅਰ ਸਹਾਇਕ, ਚਾਰ ਕਲਰਕ ਅਤੇ ਇਕ ਸੇਵਾਦਾਰ ਸ਼ਾਮਲ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds