BREAKING

IndiaJalandharPunjab

ਜਲੰਧਰ ਵਿੱਚ AAP ਆਗੂ ਲੱਕੀ ਓਬਰਾਇ ’ਤੇ ਗੁਰਦੁਆਰੇ ਬਾਹਰ ਗੋਲੀਬਾਰੀ, ਹਾਲਤ ਗੰਭੀਰ

ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਅੱਜ ਸਵੇਰੇ ਆਮ ਆਦਮੀ ਪਾਰਟੀ (AAP) ਦੇ ਆਗੂ ਲੱਕੀ ਓਬਰਾਇ ’ਤੇ ਗੁਰਦੁਆਰੇ ਦੇ ਬਾਹਰ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਸਵੇਰੇ ਕਰੀਬ 7:15 ਵਜੇ ਦੀ ਦੱਸੀ ਜਾ ਰਹੀ ਹੈ, ਜਦੋਂ ਲੱਕੀ ਓਬਰਾਇ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰੇ ਮੱਥਾ ਟੇਕਣ ਆਏ ਹੋਏ ਸਨ।

ਜਾਣਕਾਰੀ ਮੁਤਾਬਕ, ਜਿਵੇਂ ਹੀ ਉਹ ਗੁਰਦੁਆਰੇ ਤੋਂ ਬਾਹਰ ਨਿਕਲ ਕੇ ਆਪਣੀ ਥਾਰ ਗੱਡੀ ਵਿੱਚ ਬੈਠਣ ਲੱਗੇ, ਤਦੋਂ ਐਕਟਿਵਾ ਸਕੂਟਰ ’ਤੇ ਆਏ ਦੋ ਨੌਜਵਾਨਾਂ ਵਿੱਚੋਂ ਇੱਕ ਨੇ ਉਨ੍ਹਾਂ ’ਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾਵਰਾਂ ਵੱਲੋਂ ਕੁੱਲ 4 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ 3 ਗੋਲੀਆਂ ਲੱਕੀ ਓਬਰਾਇ ਨੂੰ ਲੱਗੀਆਂ ਅਤੇ ਇੱਕ ਗੋਲੀ ਥਾਰ ਦੇ ਸ਼ੀਸ਼ੇ ਨੂੰ ਤੋੜ ਗਈ।

ਘਟਨਾ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮਾਡਲ ਟਾਊਨ ਦੇ ਇੱਕ ਪ੍ਰਾਈਵੇਟ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਪਰਿਵਾਰ ਨੂੰ ਇਸ ਗੱਲ ’ਤੇ ਵਿਸ਼ਵਾਸ ਨਾ ਹੋਣ ਕਰਕੇ ਉਨ੍ਹਾਂ ਨੂੰ ਤੁਰੰਤ ਸ਼ਹਿਰ ਦੇ ਸ਼੍ਰੀਰਾਮ ਹਸਪਤਾਲ ਲੈ ਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ ਅਤੇ ਇਲਾਜ ਜਾਰੀ ਹੈ।

ਸੂਚਨਾ ਮਿਲਦਿਆਂ ਹੀ ਭਾਰੀ ਪੁਲਿਸ ਬਲ ਮੌਕੇ ’ਤੇ ਪਹੁੰਚ ਗਿਆ। ਏਡੀਸੀਪੀ ਜਯੰਤ ਪਰੀ ਨੇ ਦੱਸਿਆ ਕਿ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਗੁਰਦੁਆਰੇ ਅਤੇ ਪੁਲਿਸ ਦੇ ਹਾਈਟੈਕ ਕੈਮਰਿਆਂ ਦੀ ਰਿਕਾਰਡਿੰਗ ਵੀ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਹਿਚਾਣ ਜਲਦੀ ਹੋ ਸਕੇ। ਸ਼ਹਿਰ ਦੇ ਸਾਰੇ ਨਾਕਿਆਂ ’ਤੇ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਖ਼ਬਰ ਨੂੰ ਲਗਾਤਾਰ ਅਪਡੇਟ ਕੀਤਾ ਜਾ ਰਿਹਾ ਹੈ…

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds