/uploads/images/ads/adds.jpeg
Breaking News

ਮਰਹੂਮ ਪੰਜਾਬੀ ਗਾਇਕ ਮੂਸੇਵਾਲਾ ਨੂੰ ਉਨ੍ਹਾਂ ਦੀ ਤੀਜੀ ਬਰਸੀ ‘ਤੇ ਕਰ ਰਿਹਾ ਪੂਰਾ ਜਹਾਨ ਯਾਦ

top-news
  • 29 May, 2025
/uploads/images/ads/adds.jpeg

ਮਾਨਸਾ- ਮਰਹੂਮ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਅੱਜ 29 ਮਈ ਨੂੰ ਤੀਜੀ ਬਰਸੀ ਹੈ। ਪਰਿਵਾਰ ਵਲੋਂ ਅੱਜ ਉਨ੍ਹਾਂ ਦੀ ਤੀਜੀ ਬਰਸੀ 'ਤੇ ਮਾਨਸਾ 'ਚ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕਾਂ, ਸਮਰਥਕਾਂ ਅਤੇ ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰਾਂ ਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।

ਦੱਸਣਯੋਗ ਹੈ ਕਿ ਮਰਹੂਮ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਉਸ ਦਿਨ ਬਿਨ੍ਹਾਂ ਕੋਈ ਸੁਰੱਖਿਆ ਦੇ ਆਪਣੀ ਕਾਲੀ ਥਾਰ ਵਿੱਚ ਆਪਣੇ ਘਰੋਂ ਨਿਕਲਿਆ ਸੀ, ਤਾਂ ਗੈਂਗਸਟਰਾਂ ਨੇ ਮੌਕੇ ਦਾ ਫ਼ਾਇਦਾ ਦੇਖ ਕੇ ਉਨ੍ਹਾਂ ਨੂੰ ਜਵਾਹਰਕੇ ਪਿੰਡ ਵਿੱਚ ਘੇਰ ਲਿਆ ਸੀ ਅਤੇ 30 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ ਸੀ, ਜਿਨ੍ਹਾਂ ਵਿੱਚੋਂ 19 ਗੋਲੀਆਂ ਸਿੱਧੂ ਨੂੰ ਲੱਗੀਆਂ ਅਤੇ ਥਾਰ 'ਚ ਨਾਲ ਬੈਠੇ ਦੋਸਤਾਂ ਦੇ ਵੀ ਗੋਲੀਆਂ ਲੱਗੀਆਂ ਸਨ, ਜੋ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ ਸੀ

ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਇਸ ਤੋਂ ਬਾਅਦ ਹੁਣ ਤੱਕ ਪੁਲਿਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ ਕੁੱਲ 36 ਲੋਕਾਂ ਨੂੰ ਨਾਮਜ਼ਦ ਕਰਕੇ ਚਾਰਜਸ਼ੀਟ ਦਾਇਰ ਕੀਤੀ ਹੈ। 30 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਰ ਵੀ ਮੁੱਖ ਦੋਸ਼ੀ ਅਜੇ ਵੀ ਸਜ਼ਾ ਤੋਂ ਦੂਰ ਹਨ। ਸਿੱਧੂ ਦਾ ਪਰਿਵਾਰ ਅਤੇ ਪ੍ਰਸ਼ੰਸਕ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਅੱਜ 29 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ। ਇਨ੍ਹਾਂ ਤਿੰਨ ਸਾਲਾਂ ਵਿੱਚ, ਸਿੱਧੂ ਦੇ ਛੋਟੇ ਭਰਾ ਦਾ ਜਨਮ ਹੋਇਆ ਹੈ। ਇਸ ਦੇ ਨਾਲ ਹੀ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਆਉਣ ਅਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ, ਸਿੱਧੂ ਦੀ ਮੌਤ ਤੋਂ ਬਾਅਦ ਹੁਣ ਤੱਕ ਉਨ੍ਹਾਂ ਦੇ 8 ਗਾਣੇ ਵੀ ਰਿਲੀਜ਼ ਹੋ ਚੁੱਕੇ ਹਨ। ਜਿਸ 'ਚੋਂ ਇੱਕ ਗੀਤ ਵਿੱਚ ਅੰਗਰੇਜ਼ੀ ਗਾਇਕ ਸਟੀਫਲਨ ਡੌਨ ਨੇ ਤਾਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਮੂਸੇਵਾਲਾ ਦਾ ਵੀਡੀਓ ਬਣਾਇਆ ਅਤੇ ਇਸਨੂੰ ਆਪਣੇ ਗੀਤ ਵਿੱਚ ਵਰਤਿਆ। ਉਸ ਗੀਤ ਦਾ ਪ੍ਰਚਾਰ ਵੀ ਸਿੱਧੂ ਦੇ ਨਾਮ 'ਤੇ ਕੀਤਾ ਗਿਆ ਸੀ।

28 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਸਿੱਧੂ ਮੂਸੇਵਾਲਾ ਆਪਣੇ ਪਿੱਛੇ ਇੱਕ ਮਹਾਨ ਵਿਰਾਸਤ ਛੱਡ ਗਏ ਹਨ। ਉਨ੍ਹਾਂ ਦੇ ਗੀਤਾਂ ਦੀ ਅੱਜ ਵੀ ਪ੍ਰਸ਼ੰਸਕਾਂ 'ਚ ਪ੍ਰਸਿੱਧੀ ਹੈ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਏ ਉਨ੍ਹਾਂ ਦੇ ਸਾਰੇ ਗੀਤਾਂ ਨੂੰ ਪਹਿਲਾਂ ਵਾਂਗ ਹੀ ਪ੍ਰਸਿੱਧੀ ਮਿਲ ਰਹੀ ਹੈl।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਹੁਣ ਤੱਕ ਮੁੱਖ ਤੌਰ 'ਤੇ ਉਨ੍ਹਾਂ ਦੇ 8 ਗੀਤ ਰਿਲੀਜ਼ ਹੋਏ ਹਨ। ਇਹ ਸਾਰੇ ਗਾਣੇ ਉਨ੍ਹਾਂ ਦੇ ਅਧਿਕਾਰਤ  ਯੂਟਿਊਬ ਅਕਾਊਂਟ 'ਤੇ ਰਿਲੀਜ਼ ਕੀਤੇ ਗਏ ਸਨ। ਇਸ ਦੇ ਨਾਲ ਹੀ, ਉਨ੍ਹਾਂ ਦੇ ਕੁਝ ਗੀਤ ਹੋਰ ਗਾਇਕਾਂ ਅਤੇ ਰੈਪਰਾਂ ਦੁਆਰਾ ਆਪਣੇ-ਆਪਣੇ ਚੈਨਲਾਂ 'ਤੇ ਰਿਲੀਜ਼ ਕੀਤੇ ਗਏ ਹਨ। 

/uploads/images/ads/adds.jpeg

Leave a Reply

Your email address will not be published. Required fields are marked *