Create your Account
ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਗਹਿਰਾ ਸਦਮਾ, ਛੋਟੇ ਭਰਾ ਦਾ ਹੋਇਆ ਦੇਹਾਂਤ

ਮੋਹਾਲੀ - ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਹੈ, ਜਦੋ ਉਨ੍ਹਾਂ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਬੀਤੇ ਦਿਨ ਯਾਨੀ ਸੋਮਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆl ਉਨ੍ਹਾਂ ਦਾ ਪਿਛਲੇ ਦੋ ਮਹੀਨਿਆਂ ਤੋਂ ਇੱਥੇ ਇਲਾਜ ਚੱਲ ਰਿਹਾ ਸੀl ਗੁਰਪੰਥ ਮਾਨ 68 ਸਾਲਾਂ ਦੇ ਸਨl
ਪਰਿਵਾਰਕ ਮੈਬਰਾਂ ਅਨੁਸਾਰ ਗੰਭੀਰ ਬਿਮਾਰੀ ਦੇ ਇਲਾਜ ਮਗਰੋਂ ਗੁਰਪੰਥ ਮਾਨ ਦੀ ਸਿਹਤ ਵਿੱਚ ਸੁਧਾਰ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਸੀ। ਪਰ ਸੋਮਵਾਰ ਨੂੰ ਉਨ੍ਹਾਂ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਦੀ ਬੇਵਕਤੀ ਮੌਤ ਹੋ ਗਈ।ਗੁਰਪੰਥ ਮਾਨ ਆਪਣੇ ਪਿੱਛੇ ਪਤਨੀ, ਪੁੱਤ ਅਤੇ ਧੀ ਛੱਡ ਗਏl ਉਨ੍ਹਾਂ ਦੇ ਦੋਵੇ ਬੱਚੇ ਵਿਦੇਸ਼ ਵਿਚ ਰਹਿੰਦੇ ਸਨl
ਦੱਸ ਦੇਈਏ ਕਿ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਪੰਥ ਮਾਨ ਆਪਣੀ ਸਾਦਗੀ ਅਤੇ ਭਾਈਚਾਰੇ ਨਾਲ ਡੂੰਘੇ ਸਬੰਧਾਂ ਲਈ ਜਾਣੇ ਜਾਂਦੇ ਸਨ। ਉਹ ਇੱਕ ਕਮਿਸ਼ਨ ਏਜੰਟ ਵਜੋਂ ਕੰਮ ਕਰਦੇ ਸਨ ਅਤੇ ਆਪਣੀ ਸਾਦੀ ਜੀਵਨ ਸ਼ੈਲੀ ਲਈ ਆਪਣੇ ਇਲਾਕੇ ਦੇ ਲੋਕਾਂ ਵਿੱਚ ਪ੍ਰਸਿੱਧ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਯਾਨੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ
Leave a Reply
Your email address will not be published. Required fields are marked *