ਮੁਹਾਲੀ : ਕਾਮੇਡੀਅਨ ਕਪਿਲ ਸ਼ਰਮਾ ਨੂੰ ਲੈ ਕੇ ਵੱਡੀ ਖਬਰ ਸਹਾਮਣੇ ਆ ਰਹੀ ਹੈ। ਕੈਪਸ ਕੈਫੇ ਉੱਤੇ ਹੋਏ ਹਮਲੇ ਤੋਂ ਬਾਅਦ ਅਤੇ ਲਗਾਤਾਰ ਬਿਸ਼ਨੋਈ ਗੈਂਗ ਵੱਲੋਂ ਕਪਿਲ ਸ਼ਰਮਾ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਕਪਿਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੰਬਈ ਪੁਲਿਸ ਵੱਲੋਂ ਕਪਿਲ ਦੀ ਸੁਰੱਖਿਆ ਵਧਾ ਕੇ ਅਹਿਮ ਕਦਮ ਚੁੱਕਿਆ ਗਿਆ ਹੈ।
ਕਿਉਂਕਿ ਕੈਪਸ ਕੈਫੇ ਉੱਤੇ ਇੱਕ ਵਾਰ ਨਹੀਂ ਸਗੋਂ ਦੋ ਵਾਰ ਹਮਲਾ ਹੋਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਮਿਲੀ ਕਿ ਹੁਣ ਉਨ੍ਹਾਂ ਦੇ ਕੈਫੇ ਉੱਤੇ ਨਹੀਂ ਸਗੋਂ ਮੁੰਬਈ ਆ ਕੇ ਕਾਰਵਾਈ ਕੀਤੀ ਜਾਵੇਗੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸੁੱਰਖਿਆ ਵਧਾਈ ਗਈ। ਮੁੰਬਈ ਪੁਲਿਸ ਫਿਲਹਾਲ ਉਸ ਸ਼੍ਰੇਣੀ ਦਾ ਖੁਲਾਸਾ ਨਹੀਂ ਕਰ ਸਕਦੀ, ਜਿਸ ਵਿੱਚ ਕਪਿਲ ਸ਼ਰਮਾ ਦੀ ਸੁਰੱਖਿਆ ਵਧਾਈ ਗਈ ਹੈ।