ਮੋਹਾਲੀ : ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਸਵ.ਗੁਰਪੰਥ ਮਾਨ ਦਾ ਭੋਗ ਅਤੇ ਅੰਤਿਮ ਅਰਦਾਸ 12 ਜੂਨ ਨੂੰ ਹੋਵੇਗੀ । ਉਹਨਾਂ ਦਾ ਭੋਗ ਅਤੇ ਅੰਤਿਮ ਅਰਦਾਸ ਚੰਡੀਗੜ੍ਹ ਸੈਕਟਰ 34 ਦੇ ਗੁਰੂਦੁਆਰਾ ਸਾਹਿਬ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ 9 ਜੂਨ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆl ਉਨ੍ਹਾਂ ਦਾ ਪਿਛਲੇ ਦੋ ਮਹੀਨਿਆਂ ਤੋਂ ਇਲਾਜ ਚੱਲ ਰਿਹਾ ਸੀ, ਪਰ ਗੁਰਪੰਥ ਮਾਨ 68 ਸਾਲ ਦੀ ਉਮਰ ‘ਚ ਸੰਸਾਰ ਨੂੰ ਅਲਵਿਦਾ ਕਹਿ ਗਏ।
ਗਿੱਦੜਬਾਹਾ ਦੇ ਰਹਿਣ ਵਾਲੇ ਗੁਰਪੰਥ ਮਾਨ ਆਪਣੀ ਸਾਦਗੀ ਅਤੇ ਭਾਈਚਾਰੇ ਨਾਲ ਡੂੰਘੇ ਸਬੰਧਾਂ ਲਈ ਜਾਣੇ ਜਾਂਦੇ ਸਨ। ਉਹ ਇੱਕ ਕਮਿਸ਼ਨ ਏਜੰਟ ਵਜੋਂ ਕੰਮ ਕਰਦੇ ਸਨ ਅਤੇ ਆਪਣੀ ਸਾਦੀ ਜੀਵਨ ਸ਼ੈਲੀ ਲਈ ਆਪਣੇ ਇਲਾਕੇ ਦੇ ਲੋਕਾਂ ਵਿੱਚ ਪ੍ਰਸਿੱਧ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 10 ਜੂਨ ਨੂੰ ਚੰਡੀਗੜ੍ਹ ਵਿੱਚ ਕੀਤਾ ਗਿਆ ਸੀ।