BREAKING

Punjab

ਏ.ਐੱਸ. ਕਾਲਜ ’ਚ ਧੂਮਧਾਮ ਨਾਲ ਮਨਾਇਆ ਅਧਿਆਪਕ ਦਿਵਸ, ਵਿਦਿਆਰਥਣਾਂ ਨੇ ਕੀਤਾ ਅਧਿਆਪਕਾਂ ਦਾ ਸਨਮਾਨ

ਅੱਜ ਇਥੋਂ ਦੇ ਏ ਐੱਸ ਫਾਰ ਵਿਮੈਨ ਵਿਖੇ ਅਧਿਆਪਕਾਂ ਦੀ ਸਮਰਪਣ ਭਾਵਨਾ, ਯੋਗਦਾਨ ਤੇ ਵਚਨਬੱਧਤਾ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਦੀ ਕਦਰ ਕਰਨ ਲਈ ਅਧਿਆਪਕ ਦਿਵਸ ਮਨਾਇਆ ਗਿਆ। ਜਿਸ ਵਿਚ ਵੱਖ ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਬਡ਼ੇ ਉਤਸ਼ਾਹ ਨਾਲ ਹਿੱਸਾ ਲਿਆ। ਡਾ.ਮੋਨਿਕਾ ਅਤੇ ਹਰਿੰਦਰ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਨ ਪ੍ਰਸਿੱਧ ਦਾਰਸ਼ਨਿਕ, ਵਿਦਵਾਨ ਅਤੇ ਸਿੱਖਿਆ ਸ਼ਾਸ਼ਤਰੀ ਡਾ.ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜਨਮ ਵਰੇ੍ਹਗੰਢ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਧੰਨਵਾਦ ਅਤੇ ਪਿਆਰ ਪ੍ਰਗਟ ਕਰਨ ਲਈ ਵੱਖ-ਵੱਖ ਗਤੀਵਿਧੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਉਨ੍ਹਾਂ ਆਪਣੇ ਅਧਿਆਪਕਾਂ ਲਈ ਸ਼ੁਭਕਾਮਨਾਵਾਂ ਅਤੇ ਸਨਮਾਨ ਪ੍ਰਗਟ ਕਰਦਿਆਂ ਲਗਾਤਾਰ ਦਿੱਤੀ ਜਾ ਰਹੀ ਰਹਿਨੁਮਾਈ, ਪ੍ਰੇਰਣਾ ਅਤੇ ਉਤਸ਼ਾਹ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਡਾ.ਨੀਤੂ ਓਹਰੀ ਹਾਂਡਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਜੀਵਨ, ਮੁੱਲਾਂ ਅਤੇ ਭਵਿੱਖ ਨੂੰ ਆਕਾਰ ਦੇਣ ਵਿੱਚ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੱਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜੇਸ਼ ਡਾਲੀ, ਸੰਜੀਵ ਧਮੀਜਾ ਅਤੇ ਕਵਿਤਾ ਗੁਪਤਾ ਸਮੁੱਚੇ ਅਧਿਆਪਕ ਭਾਈਚਾਰੇ ਨੂੰ ਵਧਾਈ ਦਿੰਦਿਆਂ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਖੰਨਾ ਤੋਂ ਸਾਡੇ ਪੱਤਰਕਾਰ ਜੋਗਿੰਦਰ ਸਿੰਘ ਓਬਰਾਏ ਦੀ ਖਾਸ ਰਿਪੋਰਟ

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds