ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਕੀਤੀ ਐਮਰਜੈਂਸੀ ਲੈਂਡਿੰਗ

ਮੋਹਾਲੀ- ਸ਼ੁੱਕਰਵਾਰ ਨੂੰ,ਥਾਈਲੈਂਡ ਵਿਚ ਏਅਰ ਇੰਡੀਆ ਦੇ ਇਕ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਥਾਈਲੈਂਡ ਦੇ ਫੁਕੇਟ ਟਾਪੂ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲੀ। ਇਸ ਤੋਂ ਬਾਅਦ, ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ਵਿੱਚ ਕੁੱਲ 156 ਲੋਕ ਸਵਾਰ ਸਨ। ਇਹ ਉਡਾਣ ਫੁਕੇਟ ਤੋਂ ਦਿੱਲੀ ਆ ਰਹੀ ਸੀ। ਯਾਤਰੀਆਂ ਨੂੰ ਜਹਾਜ਼ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਥਾਈਲੈਂਡ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੁਕੇਟ ਤੋਂ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।
ਜਾਣਕਾਰੀ ਅਨੁਸਾਰ ਜਹਾਜ਼ ਨੇ ਸਵੇਰੇ 9:30 ਵਜੇ ਫੁਕੇਟ ਹਵਾਈ ਅੱਡੇ ਤੋਂ ਭਾਰਤ ਦੀ ਰਾਜਧਾਨੀ ਦਿੱਲੀ ਲਈ ਉਡਾਣ ਭਰੀ। ਇਸ ਨੂੰ ਦੁਪਹਿਰ 12:40 ਵਜੇ ਦਿੱਲੀ ਵਿਚ ਏਅਰਪੋਰਟ ਲੈਂਡ ਹੋਣਾ ਸੀ, ਪਰ ਅੰਡੇਮਾਨ ਸਾਗਰ ਦੇ ਆਲੇ-ਦੁਆਲੇ ਚੱਕਰ ਲਗਾਉਣ ਤੋਂ ਬਾਅਦ, ਲਗਭਗ 20 ਮਿੰਟ ਬਾਅਦ ਜਹਾਜ਼ ਸਵੇਰੇ 11:40 ਵਜੇ ਫੁਕੇਟ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਕੀਤੀ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ, ਅਧਿਕਾਰੀਆਂ ਨੇ ਪੂਰੇ ਜਹਾਜ਼ ਨੂੰ ਖਾਲੀ ਕਰਵਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਹਨ, ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।
Exit mobile version