ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

 ਮੁਹਾਲੀ- ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆਂ ਦੀ ਮਾਂ ਅਤੇ ਬਾਡੀਗਾਰਡ ਕਰਨਵੀਰ ਸਿੰਘ ਦਾ ਦੇਰ ਰਾਤ ਬਟਾਲਾ ਦੇ ਕਾਦੀਆ ਰੋਡ ‘ਤੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈl ਪ੍ਰਾਪਤ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਕਾਰ ਵਿੱਚ ਸਵਾਰ ਹਰਜੀਤ ਕੌਰ ਨੂੰ ਗੰਭੀਰ ਜ਼ਖਮੀ ਹੋਣ ਕਾਰਨ ਬਟਾਲਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਸਥਿਤੀ ਨੂੰ ਨਾਜ਼ੁਕ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈl
ਇਸ ਦੇ ਨਾਲ ਹੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਇਸ ਵਾਰਦਾਤ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਅਤੇ ਉਸ ਦੇ ਮੈਂਬਰਾਂ ਪ੍ਰਭ ਦਾਸੂਵਾਲ ਤੇ ਕੌਂਸ਼ਲ ਚੌਧਰੀ ਨੇ ਲਈ ਹੈl ਇਸ ਦੀ ਜ਼ਿੰਮੇਵਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਕੇ ਲਈ ਹੈl ਇਸ ਦੇ ਨਾਲ ਹੀ ਬਟਾਲਾ ਪੁਲਿਸ ਦੇ ਡੀਐਸਪੀ ਸਿਟੀ ਪਰਮਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਸੀ ਅਤੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ, ਜਦਕਿ ਇੱਕ ਹੋਰ ਔਰਤ ਗੰਭੀਰ ਜ਼ਖਮੀ ਸੀ ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ, ਪਰ ਉਸਦੀ ਉੱਥੇ ਇਲਾਜ ਦੌਰਾਨ ਮੌਤ ਹੋ ਗਈl ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Exit mobile version