- Home
- India
- ਚਾਰ ਧਾਮ ਯਾਤਰਾ ਹੋਈ ਮੁਲਤਵੀ, ਆਈਐਮਡੀ ਅਲਰਟ ਦੇ ਚੱਲਦਿਆ ਸ਼ਰਧਾਲੂਆਂ ਨੂੰ ਰੋਕਿਆ ਗਿਆ ਹਰਿਦੁਆਰ ‘ਚ
ਮੁਹਾਲੀ : ਪਹਾੜੀ ਖੇਤਰਾਂ ‘ਤੇ ਭਾਰੀ ਬਾਰਿਸ਼ ਲਗਾਤਾਰ ਹੋ ਰਹੀ ਹੈ, ਜਿਸ ਕਾਰਨ ਚਾਰ ਧਾਮ ਯਾਤਰਾ ਅਗਲੇ 24 ਘੰਟਿਆਂ ਲਈ ਮੁਲਤਵੀ ਕਰ ਦਿੱਤੀ ਹੈ। ਭਾਰੀ ਬਾਰਿਸ਼ ਦੀ ਚੇਤਾਵਨੀ ਦੇ ਵਿਚਕਾਰ ਉੱਤਰਾਖੰਡ ਪ੍ਰਸ਼ਾਸਨ ਨੇ 29 ਜੂਨ ਨੂੰ ਚਾਰ ਧਾਮ ਯਾਤਰਾ ਅਗਲੇ 24 ਘੰਟਿਆਂ ਲਈ ਮੁਲਤਵੀ ਕਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕਰਨ ਤੋਂ ਬਾਅਦ ਹਰਿਦੁਆਰ ਵਿੱਚ ਸ਼ਰਧਾਲੂਆਂ ਨੂੰ ਰੋਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਰੀ ਬਾਰਿਸ਼ ਨੂੰ ਧਿਆਨ ਵਿੱਚ ਰੱਖਦੇ ਹੋਏ, ਚਾਰ ਧਾਮ ਯਾਤਰਾ ਨੂੰ ਅਗਲੇ 24 ਘੰਟਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਅਲਰਟ ਦੇ ਚੱਲਦੇ ਅਧਿਕਾਰੀਆਂ ਨੂੰ ਹਰਿਦੁਆਰ ਵਿੱਚ ਹੀ ਸ਼ਰਧਾਲੂਆਂ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੌਸਮ ਦੇ ਖਰਾਬ ਚੱਲਦੇ ਹੋਏ ਰਿਸ਼ੀਕੇਸ਼ ਪਹੁੰਚੇ ਸ਼ਰਧਾਲੂਆਂ ਨੂੰ ਕਿਸੇ ਪਾਸੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਉਤਰਾਖੰਡ ਦੇ ਕੁਝ ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਲਈ ਰੇਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 4 ਜੂਨ ਤੱਕ ਉਤਰਾਖੰਡ ਵਿੱਚ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਚੇਤਾਵਨੀ ਕੀਤੀ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੋਸ਼ਲ ਮੀਡੀਆਂ ਐਕਸ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ, ‘ਉੱਤਰਕਾਸ਼ੀ ਜ਼ਿਲ੍ਹੇ ਦੀ ਬਾਰਕੋਟ ਤਹਿਸੀਲ ਦੇ ਸਿਲਾਈ ਬੰਦ ਖੇਤਰ ਵਿੱਚ ਜ਼ਮੀਨ ਖਿਸਕਣ ਦੀ ਦੁਖਦਾਈ ਘਟਨਾ ਵਿੱਚ ਕੁਝ ਮਜ਼ਦੂਰਾਂ ਦੇ ਲਾਪਤਾ ਹੋਣ ਦੀ ਜਾਣਕਾਰੀ ਮਿਲੀ ਹੈ। SDRF, NDRF ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਰੁੱਝੀਆਂ ਹੋਈਆਂ ਹਨ। ਮੈਂ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਮੈਂ ਸਾਰਿਆਂ ਦੀ ਸੁਰੱਖਿਆ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।‘