BREAKING

India

ਪਟਨਾ ‘ਚ ਤੇਜ਼ ਰਫ਼ਤਾਰ ਕਾਰ ਨੇ 4 ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ, ਇੱਕ ਮਹਿਲਾ ਕਾਂਸਟੇਬਲ ਦੀ ਮੌਤ, 3 ਗੰਭੀਰ ਜ਼ਖਮੀ

ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਬੁੱਧਵਾਰ ਦੇਰ ਰਾਤ ਅਟਲ ਪਥ ‘ਤੇ ਵਾਹਨਾਂ ਦੀ ਜਾਂਚ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਜਿਸ ਵਿੱਚ ਇੱਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ, ਜਦਕਿ  3 ਹੋਰ ਮੁਲਾਜ਼ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਨਿਭਾ ਰਹੇ ਸਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਅਤੇ ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਜ਼ਖਮੀ ਮੁਲਾਜ਼ਮਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ। ਜਦੋਂ ਕਿ ਜ਼ਖਮੀਆਂ ਵਿੱਚ ਐਸਆਈ ਦੀਪਕ ਕੁਮਾਰ, ਏਐਸਆਈ ਅਵਧੇਸ਼ ਅਤੇ ਅਸ਼ੋਕ ਸ਼ਾਮਲ ਹਨ।
ਇਸ ਦੇ ਨਾਲ ਹੀ  ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਕਾਰਪੀਓ ਸਵਾਰ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜਦੋਂ ਕਿ ਕਾਰ ਦਾ ਡਰਾਈਵਰ ਫਰਾਰ ਹੋ ਗਿਆ। ਪੁਲਿਸ ਉਸਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਕਾਰਪੀਓ ਕਾਰ ਵਿੱਚ ਇਹ ਹਾਦਸਾ ਹੋਇਆ, ਉਸ ਉੱਤੇ ਭਾਰਤੀ ਜਨਤਾ ਪਾਰਟੀ ਦਾ ਝੰਡਾ ਲੱਗਿਆ ਹੋਇਆ ਸੀ। ਪੁਲਿਸ ਕਾਰ ਦੇ ਮਾਲਕ ਦੀ ਭਾਲ ਕਰ ਰਹੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds