BREAKING

IndiaPunjab

ਪਤੀ ਨੇ ਪਤਨੀ ਨੂੰ ਪਿਲਾਇਆ ਟਾਇਲਟ ਸਾਫ਼ ਕਰਨ ਵਾਲਾ ‘ਹਾਰਪਿਕ’

ਪਤੀ ਨੇ ਪਤਨੀ ਨੂੰ ਪਿਲਾਇਆ ਟਾਇਲਟ ਸਾਫ਼ ਕਰਨ ਵਾਲਾ ‘ਹਾਰਪਿਕ’

ਕਰਤਾਰਪੁਰ ਇਲਾਕੇ ਵਿੱਚ ਸੇਂਟ ਸੋਲਜਰ ਕਾਲਜ ਨਾਲ ਸਬੰਧਤ 32 ਸਾਲਾ ਲੈਕਚਰਾਰ ਨੇਹਾ ਦੀ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੇਹਾ ਦੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਉਸ ਵੱਲੋਂ ਜੁਡੀਸ਼ੀਅਲ ਮੈਜਿਸਟ੍ਰੇਟ ਸਾਹਮਣੇ ਦਿੱਤੇ ਲਿਖਤੀ ਬਿਆਨਾਂ ਦੇ ਆਧਾਰ ’ਤੇ ਕਰਤਾਰਪੁਰ ਪੁਲਿਸ ਨੇ ਉਸ ਦੇ ਪਤੀ ਉਮੰਗ ਤੇ ਸੱਸ ਕੁਸਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ 19 ਅਗਸਤ ਨੂੰ ਨੇਹਾ ਦੀ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਜਲੰਧਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ। ਇਲਾਜ ਦੌਰਾਨ ਬੀਤੀ ਰਾਤ ਉਸ ਦੀ ਮੌਤ ਹੋ ਗਈ। ਮੌਤ ਤੋਂ ਪਹਿਲਾਂ ਜੁਡੀਸ਼ੀਅਲ ਮੈਜਿਸਟ੍ਰੇਟ ਸਾਹਮਣੇ ਦਰਜ ਕਰਵਾਏ ਆਪਣੇ ਲਿਖਤੀ ਬਿਆਨ ਵਿੱਚ ਨੇਹਾ ਨੇ ਦੋਸ਼ ਲਗਾਇਆ ਸੀ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਕਥਿਤ ਸਬੰਧ ਸਨ। ਉਸ ਨੇ ਦੋਸ਼ ਲਾਇਆ ਕਿ ਇਸ ਗੱਲ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਉਸ ਦੇ ਪਤੀ ਅਤੇ ਸੱਸ ਨੇ ਕਥਿਤ ਤੌਰ ’ਤੇ ਉਸ ਨੂੰ ਜ਼ਬਰਦਸਤੀ ਹਾਰਪਿਕ ਪਿਲਾਇਆ। ਦੂਜੇ ਪਾਸੇ, ਸਹੁਰੇ ਪਰਿਵਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਨੇਹਾ ਨੇ ਖੁਦ ਹਾਰਪਿਕ ਪੀਤਾ ਸੀ। ਇਸ ਲਈ ਮਾਮਲੇ ਵਿੱਚ ਲਗਾਏ ਗਏ ਦੋਸ਼ਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਉਮੰਗ ਤੇ ਕੁਸਮ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਧਾਰਾਵਾਂ 123, 109 ਅਤੇ 85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਟੀਮਾਂ ਵੱਲੋਂ ਮਾਮਲੇ ਦੀ ਜਾਂਚ ਦੇ ਨਾਲ-ਨਾਲ ਮੁਲਜ਼ਮਾਂ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਸ ਦਾ ਕਰੀਬ ਸੱਤ ਸਾਲ ਪਹਿਲਾਂ ਕਰਤਾਰਪੁਰ ਵਾਸੀ ਉਮੰਗ ਬੱਸੀ ਨਾਲ ਵਿਆਹ ਹੋਇਆ ਸੀ ਤੇ ਉਸ ਦੀ ਛੇ ਸਾਲ ਦੀ ਇਕ ਬੇਟੀ ਹੈ। ਪੁਲਿਸ ਮੁਤਾਬਕ ਇਲਾਜ ਅਧੀਨ ਨੇਹਾ ਨੇ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਦਿੱਤੇ ਬਿਆਨਾਂ ’ਚ ਦੋਸ਼ ਲਗਾਇਆ ਸੀ ਕਿ ਉਸ ਦੇ ਪਤੀ ਦੇ ਇਕ ਔਰਤ ਨਾਲ ਕਥਿਤ ਨਾਜਾਇਜ਼ ਸਬੰਧ ਸਨ, ਜਿਸ ਦਾ ਉਹ ਵਿਰੋਧ ਕਰਦੀ ਸੀ।ਕਰਤਾਰਪੁਰ ਦੇ ਮੁਹੱਲਾ ਕਿਲਾ ਕੋਠੀ ’ਚ 19 ਅਗਸਤ ਨੂੰ ਵਾਪਰੀ ਘਟਨਾ ’ਚ ਗੰਭੀਰ ਰੂਪ ’ਚ ਜ਼ਖ਼ਮੀ ਹੋਈ ਔਰਤ ਨੇਹਾ ਦੀ ਲੰਘੀ ਰਾਤ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਪਤੀ ਤੇ ਸੱਸ ਨੇ ਕਥਿਤ ਤੌਰ ’ਤੇ ਉਸ ਨੂੰ ਟਾਇਲਟ ਸਾਫ਼ ਕਰਨ ਵਾਲਾ ਕੈਮੀਕਲ ਜ਼ਬਰਦਸਤੀ ਪਿਲਾਇਆ ਸੀ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਪਹਿਲਾਂ ਦਰਜ ਮਾਮਲੇ ’ਚ ਕਤਲ ਸਮੇਤ ਹੋਰ ਧਾਰਾਵਾਂ ਦਾ ਵਾਧਾ ਕੀਤਾ ਹੈ।ਪਤੀ-ਪਤਨੀ ’ਚ ਅਕਸਰ ਕਲੇਸ਼ ਰਹਿੰਦਾ ਸੀ। 19 ਅਗਸਤ ਨੂੰ ਵੀ ਇਸੇ ਗੱਲ ਨੂੰ ਲੈ ਕੇ ਝਗੜਾ ਹੋਇਆ, ਜਿਸ ਤੋਂ ਬਾਅਦ ਪਤੀ ਤੇ ਸੱਸ ਨੇ ਕਥਿਤ ਤੌਰ ’ਤੇ ਉਸ ਨੂੰ ਜ਼ਬਰਦਸਤੀ ਟਾਇਲਟ ਸਾਫ਼ ਕਰਨ ਵਾਲਾ ਕੈਮੀਕਲ ਪਿਲਾ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਨੇਹਾ ਦੀ ਹਾਲਤ ਇੰਨੀ ਗੰਭੀਰ ਸੀ ਕਿ ਉਹ ਬੋਲਣ ਦੀ ਸਥਿਤੀ ’ਚ ਨਹੀਂ ਸੀ। ਇਸ ਕਾਰਨ ਉਸ ਨੇ ਮੈਜਿਸਟਰੇਟ ਦੇ ਸਾਹਮਣੇ ਲਿਖਤੀ ਰੂਪ ’ਚ ਆਪਣਾ ਬਿਆਨ ਦਰਜ ਕਰਵਾਇਆ।ਇਸ ਤੋਂ ਇਲਾਵਾ ਕਥਿਤ ਨਾਜਾਇਜ਼ ਸਬੰਧਾਂ ਨਾਲ ਜੁੜੀ ਮਹਿਲਾ ਸਤਪਾਲ ਕੌਰ ਵਾਸੀ ਕਰਤਾਰਪੁਰ ਨੂੰ ਵੀ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ। ਮ੍ਰਿਤਕਾ ਦੇ ਭਰਾ ਅਮਰੀਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਕਰੀਬ 24 ਘੰਟਿਆਂ ਬਾਅਦ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਨੇਹਾ ਦੀ ਹਾਲਤ ਬੇਹੱਦ ਗੰਭੀਰ ਸੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਨੇਹਾ ਦਾ ਪਤੀ ਹਸਪਤਾਲ ’ਚ ਮੌਜੂਦ ਸੀ ਪਰ ਬਾਅਦ ’ਚ ਉਹ ਆਪਣੀ ਮਾਂ ਅਤੇ ਛੇ ਸਾਲਾ ਬੇਟੀ ਨੂੰ ਨਾਲ ਲੈ ਕੇ ਉਥੋਂ ਚਲਾ ਗਿਆ। ਪੁਲਿਸ ਵੱਲੋਂ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

 

 

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds