Punjab Weather Update: ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅੱਪਡੇਟ, ਜਾਣੋ ਕਿਹੜੇ – ਕਿਹੜੇ ਜ਼ਿਲ੍ਹਿਆਂ ‘ਚ ਪਵੇਗਾ ਮੀਂਹ
12 ਸਤੰਬਰ 2025:
ਮੁਹਾਲੀ – ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅੱਪਡੇਟ ਸਾਹਮਣੇ ਆ ਰਹੀ ਹੈ | ਜਿਥੇ ਕਿ ਅਗਲੇ 5 ਦਿਨਾਂ ਤੱਕ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ, ਹਲ ਕੀ ਬਾਰਿਸ਼ ਦੀ ਉਮੀਦ ਹੈ। 13 ਸਤੰਬਰ ਨੂੰ ਆਮ ਮੀਂਹ ਪੈਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਮੌਸਮ ਸਾਫ਼ ਹੋਣ ਕਾਰਨ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਇਸ ਦੌਰਾਨ, ਮੌਸਮ ਵਿਭਾਗ ਨੇ 11 ਸਤੰਬਰ ਤੋਂ 15 ਸਤੰਬਰ ਤੱਕ ਕੁੱਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਜਦੋਂ ਕਿ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹੇਗਾ।
ਅੱਜ ਤੋਂ 13 ਸਤੰਬਰ ਤੱਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 14 ਸਤੰਬਰ ਨੂੰ ਮੁੱਖ ਤੌਰ ‘ਤੇ ਪਠਾਨਕੋਟ ਅਤੇ ਗੁਰਦਾਸਪੁਰ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਅਗਲੇ ਕੁੱਝ ਦਿਨਾਂ ਦੌਰਾਨ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਉਮੀਦ ਨਹੀਂ ਹੈ।