ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਸਕੀਮ ਲਈ ਵਾਪਸ

ਮੁਹਾਲੀ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਕੀਮ ਵਾਪਸ ਲੈ ਲਈ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਉਸ ਸਮੇਂ ਲਿਆ, ਜਦ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ ਤੇ ਰੋਕ ਲਗਾਈ ਗਈ। ਮਾਨਯੋਗ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਸੀ।

ਦੱਸ ਦਈਏ ਕਿ 11 ਅਗਸਤ ਨੂੰ ਕਿਸਾਨਾਂ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਗਿਆ। ਮਾਨਯੋਗ ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਸੀ ਕਿ ਲੈਂਡ ਪੂਲਿੰਗ ਸਕੀਮ ਵਿੱਚ ਲਾਜ਼ਮੀ ਸੋਸ਼ਲ ਅਤੇ ਐਨਵਾਇਰਨਮੈਂਟਲ ਇੰਪੈਕਟ ਅਸੈਸਮੈਂਟ ਦੀ ਕਮੀ ਹੈ। ਇਸ ਦੇ ਨਾਲ ਹੀ ਜ਼ਮੀਨ ਰਹਿਤ ਮਜ਼ਦੂਰਾਂ ਅਤੇ ਹੋਰ ਪ੍ਰਭਾਵਿਤ ਵਰਗਾਂ ਦੀ ਪੁਨਰਵਾਸੀ ਲਈ ਕੋਈ ਪ੍ਰਬੰਧ ਨਹੀਂ ਹੈ।

ਪਿਛਲੇ ਕੁਝ ਹਫ਼ਤਿਆਂ ਦੌਰਾਨ ਕਿਸਾਨ ਯੂਨੀਅਨਾਂਵਿਰੋਧੀ ਧਿਰਾਂ ਅਤੇ ਸਥਾਨਕ ਲੋਕਾਂ ਵੱਲੋਂ ਲੈਂਡ ਪੂਲਿੰਗ ਸਕੀਮ ਦੇ ਵਿਰੋਧ ਵਿੱਚ ਟ੍ਰੈਕਟਰ ਮਾਰਚ ਕੱਢਿਆ ਗਿਆ। ਇਸ ਦੇ ਨਾਲ ਹੀ ਕਈ ਪ੍ਰਦਰਸ਼ਨ ਕੀਤੇ ਗਏ। ਲੋਕ ਵਿਰੋਧ ਅਤੇ ਕਾਨੂੰਨੀ ਚੁਣੌਤੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। 
Exit mobile version