ਫਿਲੀਪੀਨਜ਼ ‘ਚ ਤੜਕਸਾਰ 6 ਦੀ ਤੀਬਰਤਾ ਨਾਲ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਮੁਹਾਲੀ- ਫਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਸ਼ਨੀਵਾਰ ਤੜਕਸਾਰ 4:37 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਆਫ਼ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰਇਹ ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 4:37 ਵਜੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ਤੇ ਇਸਦੀ ਤੀਬਰਤਾ 6.0 ਮਾਪੀ ਗਈਜਿਸਨੂੰ ਕਾਫ਼ੀ ਜ਼ੋਰਦਾਰ ਝਟਕਿਆ ਵਿੱਚ ਮੰਨਿਆ ਜਾਂਦਾ ਹੈ। ਭੂਚਾਲ ਦਾ ਕੇਂਦਰ ਮਿੰਡਾਨਾਓ ਵਿੱਚ ਸੀ ਅਤੇ ਇਸਦੀ ਡੂੰਘਾਈ ਜ਼ਮੀਨ ਤੋਂ ਲਗਭਗ 105 ਕਿਲੋਮੀਟਰ ਹੇਠਾਂ ਦਰਜ ਕੀਤੀ ਗਈ ਸੀ।
 


ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਆ ਗਏਜਦਕਿ ਕਈ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਸੀ। ਹਾਲਾਂਕਿਸ਼ੁਰੂਆਤੀ ਜਾਣਕਾਰੀ ਅਨੁਸਾਰਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਸਥਾਨਕ ਪ੍ਰਸ਼ਾਸਨ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਰਾਹਤ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਬਰਾਉਣ ਦੀ ਨਹੀਂਸਗੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। 
Exit mobile version