ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਕਲਰਕ ਨੂੰ ਅਧਿਆਪਕ ਤੋਂ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀ ਕੀਤਾ ਕਾਬੂ

ਮੁਹਾਲੀ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਜਾਰੀ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀ ਫੜਿਆ ਗਿਆ। ਦੱਸ ਦੇਈਏ ਕਿ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਣ ਦੇ ਜੁਰਮ ਵਿੱਚ ਕਾਬੂ ਕਰ ਲਿਆ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਬਾਬਤ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀ.ਈ.ਓ. ਦਫ਼ਤਰ ਵਿੱਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗੀ ਸੀ। ਵਿਜੀਲੈਂਸ ਬਿਊਰੋ ਜਾ ਕੇ ਸ਼ਿਕਾਇਤਕਰਤਾ ਨੇ ਉਹਨਾਂ ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਹਨ। ਸ਼ਿਕਾਇਤਕਰਤਾ ਨੇ ਜੁਰਮ ਲਗਾਉਂਦੇ ਹੋਏ ਕਿਹਾ ਕਿ ਕਲਰਕ ਪਹਿਲਾਂ ਹੀ ਉਹਨਾਂ ਕੋਲੋਂ 10 ਹਜ਼ਾਰ ਲੈ ਚੁੱਕੇ ਹਨ, ਇਸ ਦੌਰਾਨ ਉਹ ਹੋਰ ਵੀ ਪੈਸੇ ਉਹਨਾਂ ਤੋਂ ਮੰਗ ਰਹੇ ਹਨ।

ਇਸ ਦੌਰਾਨ ਹੀ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 20000 ਰੁਪਏ ਲੈਂਦਿਆਂ ਰੰਗੇ ਹੱਥੀ ਫੜ ਲਿਆ ਗਿਆ, ਕਲਰਕ ਨੂੰ ਉਹਨਾਂ ਨੇ ਕਾਬੂ ਕਰ ਲਿਆ ਹੈ।  ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਇਸ ਮਾਮਲੇ ਤਹਿਤ ਹੋਰ ਵੀ ਜਾਂਚ ਜਾਰੀ ਹੈ।
 
Exit mobile version