BREAKING

DelhiIndiaUK

ਯੂਕੇ ਦੇ ਨਾਗਰਿਕ ਜੱਗੀ ਜੌਹਲ ਨੂੰ 7 UAPA ਕੇਸਾਂ ‘ਚ ਮਿਲੀ ਜ਼ਮਾਨਤ

ਯੂਕੇ ਦੇ ਨਾਗਰਿਕ ਜੱਗੀ ਜੌਹਲ ਨੂੰ 7 UAPA ਕੇਸਾਂ ‘ਚ ਮਿਲੀ ਜ਼ਮਾਨਤ

ਸਕਾਟਲੈਂਡ (ਯੂਕੇ) ਦੇ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਵੱਲੋਂ 7 ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਮਾਮਲਿਆਂ ਵਿੱਚ ਜ਼ਮਾਨਤ ਮਨਜ਼ੂਰ ਕਰਕੇ ਵੱਡੀ ਕਾਨੂੰਨੀ ਰਾਹਤ ਦਿੱਤੀ ਗਈ ਹੈ।ਜੱਗੀ ਜੌਹਲ ਨੂੰ ਸਾਲ 2017 ਵਿੱਚ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਸਨ। ਹਾਈ ਕੋਰਟ ਦੇ ਇਸ ਅਹਿਮ ਫੈਸਲੇ ਨਾਲ ਉਨ੍ਹਾਂ ਦੀ ਜੇਲ੍ਹ ‘ਚੋਂ ਰਿਹਾਈ ਦਾ ਰਾਹ ਸਾਫ਼ ਹੋ ਗਿਆ ਹੈ।ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਹੁਣ ਜ਼ਮਾਨਤੀ ਬਾਂਡ (bail bonds) ਭਰਨ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਅਦਾਲਤੀ ਸ਼ਰਤਾਂ ਅਨੁਸਾਰ ਬਾਂਡ ਭਰਨ ਅਤੇ ਸਾਰੀਆਂ ਜ਼ਰੂਰੀ ਕਾਗਜ਼ੀ ਕਾਰਵਾਈਆਂ ਮੁਕੰਮਲ ਹੁੰਦਿਆਂ ਹੀ ਜੱਗੀ ਜੌਹਲ ਦੇ ਆਪਣੇ ਦੇਸ਼ (ਸਕਾਟਲੈਂਡ/ਯੂਕੇ) ਵਾਪਸ ਪਰਤਣ ਦੀ ਪੂਰੀ ਸੰਭਾਵਨਾ ਹੈ।ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ 2017 ਵਿੱਚ ਉਨ੍ਹਾਂ ਦੇ ਵਿਆਹ ਤੋਂ ਕੁਝ ਹੀ ਦਿਨਾਂ ਬਾਅਦ ਪੰਜਾਬ ਪੁਲਿਸ ਵੱਲੋਂ ਜਲੰਧਰ ਤੋਂ ਕਾਬੂ ਕੀਤਾ ਗਿਆ ਸੀ।ਉਨ੍ਹਾਂ ‘ਤੇ ਟਾਰਗੇਟ ਕਿਲਿੰਗ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਵਰਗੇ ਕਈ ਗੰਭੀਰ ਦੋਸ਼ ਲਗਾ ਕੇ UAPA ਤਹਿਤ ਮਾਮਲੇ ਦਰਜ ਕੀਤੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਬ੍ਰਿਟਿਸ਼ ਸੰਸਦ ਅਤੇ ਅੰਤਰਰਾਸ਼ਟਰੀ ਮਾਨਵਾਧਿਕਾਰ ਸੰਗਠਨਾਂ ਦੁਆਰਾ ਵੀ ਲਗਾਤਾਰ ਆਵਾਜ਼ ਚੁੱਕੀ ਜਾ ਰਹੀ ਸੀ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds