ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ‘ਚ ਲੋੜੀਂਦੀ ਸਹਾਇਤਾ ਕਰਨ ਲਈ CM ਭਗਵੰਤ ਮਾਨ ਦਾ ਕੀਤਾ ਧੰਨਵਾਦ

ਮੁਹਾਲੀ- ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਮੁਹਿੰਮ ਨੂੰ ਹੁਣ ਬੁਰ ਪੈਣਾ ਸ਼ੁਰੂ ਹੋ ਗਿਆ ਹੈl ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਐਡਵਾਂਸਡ ਅਤੇ ਨੀਟ ਦੋਵੇਂ ਪ੍ਰੀਖਿਆਵਾਂ ਪਾਸ ਕਰਨ ਵਿੱਚ ਸਫ਼ਲ ਹੋ ਰਹੇ ਹਨl ਇਸ ਦੇ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਸਫ਼ਲ ਰਹੇ ਵਿਦਿਆਰਥੀਆਂ ਨਾਲ ਮੁਲਾਕਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈl  ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ।

ਇਸ ਸਮਾਗਮ ‘ਚ ਸ਼ਾਮਲ ਅੰਮ੍ਰਿਤਸਰ ਤੋਂ ਇੱਕ ਸੇਲਜ਼ਮੈਨ ਦੀ ਧੀ ਤਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸਦਾ ਪਰਿਵਾਰ ਅੱਗੇ ਦੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ ਸੀ ਪਰ ਸਰਕਾਰੀ ਸਕੂਲਾਂ ‘ਚ ਦਿੱਤੀ ਜਾ ਰਹੀ ਆਲਾ ਦਰਜੇ ਦੀ ਸਿੱਖਿਆ ਨੇ ਉਸਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਕੇ ਦਿਖਾਇਆ। ਤਮਨਪ੍ਰੀਤ ਕੌਰ ਨੇ ਕਿਹਾ ਕਿ ਉਸਨੇ ਬਿਨਾਂ ਕਿਸੇ ਕੋਚਿੰਗ ਤੋਂ ਇਹ ਪ੍ਰੀਖਿਆ ਪਾਸ ਕੀਤੀ ਹੈ।

ਪਠਾਨਕੋਟ ਤੋਂ ਕਾਮਿਨੀ ਸ਼ਰਮਾ ਨੇ ਉਸ ਨੂੰ ਪ੍ਰੀਖਿਆ ਪਾਸ ਕਰਨ ਕਾਬਲ ਬਣਨ ‘ਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਕਾਮਿਨੀ ਨੇ ਕਿਹਾ ਕਿ ਉਹ ਪਹਿਲਾਂ ਵੀ ਅਜਿਹੇ ਇੱਕ ਸਮਾਗਮ ਵਿੱਚ ਸ਼ਾਮਲ ਹੋਈ ਹੈ ਪਰ ਅੱਜ ਉਸਨੂੰ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ।

ਲੁਧਿਆਣਾ ਤੋਂ ਅਨੀਸ਼ਾ ਨੇ ਕਿਹਾ ਕਿ ਉਸਨੇ ਬਿਨਾਂ ਕਿਸੇ ਕੋਚਿੰਗ ਦੇ ਇਹ ਪ੍ਰੀਖਿਆ ਪਾਸ ਕੀਤੀ ਹੈ ਅਤੇ ਕਿਹਾ ਕਿ ਉਹ ਆਪਣੇ ਪਰਿਵਾਰ ਲਈ ਦੋ ਵਕਤ ਦੀ ਰੋਟੀ ਕਮਾਉਣ ਲਈ ਇੱਕ ਦੁਕਾਨ ‘ਤੇ ਵੀ ਕੰਮ ਕਰ ਰਹੀ ਹੈ। ਉਸਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

Exit mobile version