ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਮੁਹਾਲੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈI ਉਨ੍ਹਾਂ ਨੇ ਕਿਹਾ ਕਿ ਉਹ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ ਤੇ ਰਸਤੇ ਵਿੱਚ ਉਨ੍ਹਾਂ ਨੂੰ ਪੁਲਿਸ ਵੱਲੋਂ ਰੋਕ ਲਿਆ ਹੈI ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਪੁਲਿਸ ਵਿਚਾਲੇ ਬਹਿਸ ਹੋਈI ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲਿਆ ਹੈI ਉਨ੍ਹਾਂ ਕਿਹਾ ਕਿ ਹੁਣ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਵੀ ਨਹੀਂ ਜਾ ਸਕਦਾ I
Exit mobile version