- Home
- India
- ਹਾਦਸੇ ਤੋਂ ਬਾਅਦ ਅਹਿਮਦਾਬਾਦ ਏਅਰਪੋਰਟ ਤੋਂ ਸਾਰੀਆਂ ਉਡਾਣਾਂ ਮੁਅੱਤਲ
ਮੋਹਾਲੀ : ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਅੰਤਰਰਾਸ਼ਟਰੀ ਉਡਾਣ, ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਮੇਘਾਨੀਨਗਰ ਨੇੜੇ ਰਿਹਾਇਸ਼ੀ ਇਲਾਕੇ ਵਿੱਚ ਵਾਪਰਿਆ, ਜੋ ਕਿ ਹਵਾਈ ਅੱਡੇ ਤੋਂ ਲਗਭਗ 15 ਕਿਲੋਮੀਟਰ ਦੂਰ ਹੈ। ਜਿਸ ਥਾਂ ‘ਤੇ ਏਅਰ ਇੰਡੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ ਹੈ, ਉਥੇ ਬਚਾਅ ਕਾਰਜ ਜਾਰੀ ਹਨ, ਜਦਕਿ ਫਾਇਰ ਸਰਵਿਸਿਜ਼ ਅਤੇ ਹੋਰ ਏਜੰਸੀਆਂ ਮੌਕੇ ‘ਤੇ ਮੌਜੂਦ ਹਨ।
ਇਸ ਦੇ ਨਾਲ ਹੀ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡਾ (SVPIA) ਦੇ ਬੁਲਾਰੇ ਨੇ ਕਿਹਾ ਕਿ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡਾ ਅਹਿਮਦਾਬਾਦ ਇਸ ਸਮੇਂ ਏਅਰ ਇੰਡੀਆ ਦੇ ਜਹਾਜ਼ ਹਾਦਸੇ ਕਾਰਨ ਕਾਰਜਸ਼ੀਲ ਨਹੀਂ ਹੈ। ਅਗਲੇ ਨੋਟਿਸ ਤੱਕ ਸਾਰੀਆਂ ਉਡਾਣ ਸੇਵਾਵਾਂ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ।