ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਵਿੱਚ ਦੋ ਹਫ਼ਤਿਆਂ ਤੱਕ ਮੀਂਹ, ਗੜੇਮਾਰੀ ਅਤੇ ਉੱਚੇ ਪਹਾੜਾਂ ‘ਤੇ ਹਲਕੀ ਬਰਫ਼ਬਾਰੀ ਕਾਰਨ ਮੌਸਮ ਠੰਡਾ ਤੇ ਸੁਹਾਵਣਾ ਹੋ ਗਿਆ ਹੈ। ਪਰ, ਅੱਜ ਤੋਂ ਤਾਪਮਾਨ ਮੁੜ ਵਧਣ ਲੱਗ ਪਵੇਗਾ। ਮੌਸਮ ਵਿਭਾਗ ਅਨੁਸਾਰ, ਪੱਛਮੀ ਗੜਬੜੀ (WD) ਅੱਜ ਤੋਂ ਕਮਜ਼ੋਰ ਹੋ ਜਾਵੇਗੀ। ਕੱਲ੍ਹ ਤੋਂ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਦੇਸ਼ ਭਰ ਵਿੱਚ ਪੈ ਰਹੀ ਗਰਮੀ ਤੋਂ ਬਚਣ ਲਈ ਪਹਾੜਾਂ ‘ਤੇ ਆਉਣ ਵਾਲੇ ਸੈਲਾਨੀਆਂ ਲਈ ਮੌਸਮ ਸੁਹਾਵਣਾ ਹੋ ਜਾਵੇਗਾ।
ਮੌਸਮ ਵਿਭਾਗ ਅਨੁਸਾਰ ਅੱਜ ਮੰਡੀ, ਕੁੱਲੂ, ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਹੋ ਸਕਦੀ ਹੈ। ਹੋਰ ਜ਼ਿਲ੍ਹਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। 6 ਤੋਂ 10 ਜੂਨ ਦੇ ਵਿਚਕਾਰ ਪੂਰੇ ਰਾਜ ਵਿੱਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਤਾਪਮਾਨ ਵਿੱਚ ਪੰਜ ਤੋਂ ਛੇ ਡਿਗਰੀ ਦਾ ਵਾਧਾ ਹੋਵੇਗਾ।