ਅਹਿਮਦਾਬਾਦ ‘ਚ ਹਵਾਈ ਅੱਡੇ ਨੇੜੇ ਜਹਾਜ਼ ਨੂੰ ਵੱਡਾ ਹਾਦਸਾ, 242 ਯਾਤਰੀ ਸਨ ਸਵਾਰ

ਮੋਹਾਲੀ –  ਅਹਿਮਦਾਬਾਦ ‘ਚ ਹਵਾਈ ਅੱਡੇ ਨੇੜੇ ਏਅਰ ਇੰਡੀਆ ਦਾ ਜਹਾਜ਼ AI171 ਹਾਦਸਾਗ੍ਰਸਤ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ 242 ਯਾਤਰੀਆਂ ਨੂੰ ਲੈ ਕੇ ਲੰਡਨ ਜਾ ਰਿਹਾ ਸੀI ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਮੇਘਾਨੀਨਗਰ ਨੇੜੇ ਡਿੱਗਿਆ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਫਾਇਰ ਬ੍ਰਿਗੇਡ ਸਮੇਤ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ ਨੂੰ ਤੁਰੰਤ ਮੌਕੇ ‘ਤੇ ਭੇਜਿਆ ਗਿਆ। ਰਾਜ ਪੁਲਿਸ ਕੰਟਰੋਲ ਰੂਮ ਨੇ ਇਸ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਹੈ। ਫਿਲਹਾਲ ਸਥਾਨਕ ਪੁਲਿਸ ਬਚਾਅ ਕਾਰਜ ਕਰ ਰਹੀ ਹੈ। ਜਹਾਜ਼ ਡਿੱਗਣ ਨਾਲ ਹਾਦਸੇ ਵਾਲੀ ਥਾਂ ‘ਤੇ ਧੂੰਏਂ ਦੇ ਸੰਘਣੇ ਗੁਬਾਰ ਉੱਠ ਰਹੇ ਹਨ। ਏਅਰ ਇੰਡੀਆ ਜਹਾਜ਼ 825 ਫੁੱਟ ਦੀ ਉਚਾਈ ਤੋਂ ਹਾਦਸਾਗ੍ਰਸਤ ਹੋਇਆ। ਐਮਰਜੈਂਸੀ ਸੇਵਾਵਾਂ ਸ਼ੁਰੂ ਹੋ ਗਈਆਂ ਹਨ, ਫਾਇਰ ਬ੍ਰਿਗੇਡ ਅਤੇ ਮੈਡੀਕਲ ਟੀਮਾਂ ਬਚਾਅ ਕਾਰਜ ਲਈ ਪਹੁੰਚੀਆਂ। ਗੁਜਰਾਤ ਦੇ ਸਾਬਕਾ ਸੀਐੱਮ ਵਿਜੈ ਰੁਪਾਣੀ ਵੀ ਜਹਾਜ਼ ‘ਚ ਸਵਾਰ ਸਨ। 
 
ਰਸਤੇ ਕੀਤੇ ਬੰਦ
ਐਮਰਜੈਂਸੀ ਸੇਵਾਵਾਂ ਨੂੰ ਨਿਰਵਿਘਨ ਪਹੁੰਚ ਦੀ ਆਗਿਆ ਦੇਣ ਲਈ  ਕਰੈਸ਼ ਜ਼ੋਨ ਵਾਲੇ ਹਵਾਈ ਅੱਡੇ ਤੇ ਆਲੇ ਦੁਆਲੇ ਦੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਜਹਾਜ਼ ਵਿੱਚ ਭਾਰਤੀ, ਬ੍ਰਿਟਿਸ਼ ਤੇ ਪੁਰਤਗਾਲੀ ਯਾਤਰੀ ਸਨ ਸਵਾਰ
 
ਏਅਰ ਇੰਡੀਆ ਨੇ ਪੁਸ਼ਟੀ ਕੀਤੀ ਹੈ ਕਿ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾਣ ਵਾਲੀ ਉਡਾਣ ਨੰਬਰ AI171 ਅੱਜ ਹਾਦਸਾ ਗ੍ਰਸਤ ਹੋ ਗਈ ਹੈ। ਅਹਿਮਦਾਬਾਦ ਜਹਾਜ਼ ਚ 242 ਯਾਤਰੀ ਸਵਾਰ ਸਨ । ਯਾਤਰੀਆਂ ਦੀ ਗੱਲ ਕਰੀਏ ਤਾਂ ਜਹਾਜ਼ ਚ 169 ਭਾਰਤੀ ਯਾਤਰੀ 53 ਬ੍ਰਿਟਿਸ਼ ਯਾਤਰੀ, 7 ਪੁਰਤਗਾਲੀ ਨਾਗਰਿਕ ਤੇ 1 ਕੈਨੇਡੀਅਨ ਯਾਤਰੀ ਹਨ।
 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਟਵੀਟ 
 

 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਅਹਿਮਦਾਬਾਦ ਜਹਾਜ਼ ਹਾਦਸੇ ‘ਤੇ ਗੱਲਬਾਤ ਕੀਤੀ। ਉਹਨਾਂ ਨਾਲ ਰਾਮ ਮੋਹਨ ਨਾਇਡੂ ਨਾਲ ਗੱਲ ਕਰਕੇ ਸਥਿਤੀ ਦਾ ਜਾਇਜ਼ਾ ਲਿਆ।
‘ਅਹਿਮਦਾਬਾਦ ਵਿੱਚ ਵਾਪਰੀ ਇਸ ਤ੍ਰਾਸਦੀ ਘਟਨਾ ਨੇ ਸਾਨੂੰ ਦੁਖੀ ਕਰ ਦਿੱਤਾ ਹੈ। ਇਹ ਸ਼ਬਦਾਂ ਤੋਂ ਪਰੇ ਦਿਲ ਤੋੜਨ ਵਾਲੀ ਘਟਨਾ ਹੈ। ਇਸ ਦੁਖਦਾਈ ਘੜੀ ਵਿੱਚਮੇਰੀਆਂ ਪ੍ਰਾਰਥਨਾਵਾਂ ਹਰੇਕ ਵਿਅਕਤੀ ਨਾਲ ਹਨ। ਮੰਤਰੀਆਂ ਅਤੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ ਜੋ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੰਮ ਕਰ ਰਹੇ ਹਨ।’
 
ਅਮਿਤ ਸ਼ਾਹ ਨੇ ਟਵੀਟ ਕਰਕੇ ਜਤਾਇਆ ਦੁੱਖ
 

 
ਅਮਿਤ ਸ਼ਾਹ ਨੇ ਟਵੀਟ ਕਰਕੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਅਹਿਮਦਾਬਾਦ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਦਾ ਦਰਦ ਸ਼ਬਦਾਂ ਤੋਂ ਪਰੇ ਹੈ। ਆਫਤ ਪ੍ਰਤੀਕਿਰਿਆ ਬਲਾਂ ਨੂੰ ਤੁਰੰਤ ਹਾਦਸੇ ਵਾਲੀ ਥਾਂ ਤੇ ਭੇਜਿਆ ਗਿਆ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲਗ੍ਰਹਿ ਮੰਤਰੀ ਹਰਸ਼ ਸੰਘਵੀ ਅਤੇ ਅਹਿਮਦਾਬਾਦ ਦੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ।
ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਦਿੱਤਾ ਬਿਆਨ

 
ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਦਿੱਤਾ ਬਿਆਨ: “ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਬਾਰੇ ਜਾਣ ਕੇ ਮੈਂ ਬਹੁਤ ਦੁਖੀ ਹਾਂ। ਮੈਂ ਨਿੱਜੀ ਤੌਰ ਤੇ ਸਥਿਤੀ ਦੀ ਨਿਗਰਾਨੀ ਕਰ ਰਿਹਾ ਹਾਂ। ਸਾਰੀਆਂ ਹਵਾਬਾਜ਼ੀ ਅਤੇ ਐਮਰਜੈਂਸੀ ਪ੍ਰਤੀਕਿਰਿਆ ਏਜੰਸੀਆਂ ਨੂੰ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਬਚਾਅ ਟੀਮਾਂ, ਡਾਕਟਰੀ ਸਹਾਇਤਾ ਅਤੇ ਰਾਹਤ ਸਹਾਇਤਾ ਨੂੰ ਘਟਨਾ ਵਾਲੀ ਥਾਂ ਤੇ ਪਹੁੰਚਾਇਆ ਗਿਆ। ਮੇਰੀਆਂ ਪ੍ਰਾਰਥਨਾਵਾਂ ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ।”
 
ਏਅਰ ਇੰਡੀਆ ਦੇ ਚੇਅਰਮੈਨ ਨੇ ਜਤਾਇਆ ਦੁੱਖ

 
ਏਅਰ ਇੰਡੀਆ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਵੀ ਜਹਾਜ਼ ਹਾਦਸੇ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਏਅਰ ਇੰਡੀਆ ਫਲਾਈਟ 171 ਇੱਕ ਦੁਖਦਾਈ ਹਾਦਸੇ ਦਾ ਸ਼ਿਕਾਰ ਹੋ ਗਈ। ਘਟਨਾ ਤੋਂ ਪ੍ਰਭਾਵਿਤ ਸਾਰੇ ਯਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਡੂੰਘੀ ਸੰਵੇਦਨਾ ਹੈ। ਸਾਡੀ ਐਮਰਜੈਂਸੀ ਟੀਮ ਮੌਕੇ ਤੇ ਮੌਜੂਦ ਹੈ। ਘਟਨਾ ਨਾਲ ਪ੍ਰਭਾਵਿਤ ਲੋਕਾਂ ਨੂੰ ਪੂਰੀ ਮਦਦ ਦਿੱਤੀ ਜਾ ਰਹੀ ਹੈ। ਜਿਵੇਂ ਹੀ ਸਾਨੂੰ ਹੋਰ ਸਹੀ ਜਾਣਕਾਰੀ ਮਿਲੇਗੀਅਸੀਂ ਹੋਰ ਅਪਡੇਟ ਦਿੰਦੇ ਰਹਾਂਗੇ। ਅਸੀਂ ਇੱਕ ਐਮਰਜੈਂਸੀ ਸਹਾਇਤਾ ਕੇਂਦਰ ਸ਼ੁਰੂ ਕੀਤਾ ਹੈ ਤਾਂ ਜੋ ਜਿਨ੍ਹਾਂ ਪਰਿਵਾਰਾਂ ਨੂੰ ਜਾਣਕਾਰੀ ਦੀ ਲੋੜ ਹੈਉਨ੍ਹਾਂ ਨੂੰ ਮਦਦ ਮਿਲ ਸਕੇ।
 
ਸੀਐਮ ਭੂਪੇਂਦਰ ਪਟੇਲ ਨੇ ਘਟਨਾ ਤੇ ਦੁੱਖ ਪ੍ਰਗਟ ਕੀਤਾ
 

 
ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਨੇ ਜਹਾਜ਼ ਹਾਦਸੇ ਤੇ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਹੈ। ਟਵੀਟ ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ‘ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਯਾਤਰੀ ਜਹਾਜ਼ ਦੇ ਹਾਦਸੇ ਦਾ ਸ਼ਿਕਾਰ ਹੋਣ ਉੱਤੇ ਮੈਨੂੰ ਬਹੁਤ ਦੁੱਖ ਹੈ। ਮੈਂ ਅਧਿਕਾਰੀਆਂ ਨੂੰ ਤੁਰੰਤ ਬਚਾਅ ਅਤੇ ਰਾਹਤ ਕਾਰਜ ਚਲਾਉਣ ਅਤੇ ਜ਼ਖਮੀ ਯਾਤਰੀਆਂ ਦੇ ਤੁਰੰਤ ਇਲਾਜ ਲਈ ਜੰਗੀ ਪੱਧਰ ਤੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੈਂ ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਲਿਜਾਣ ਲਈ ਇੱਕ ਗ੍ਰੀਨ ਕੋਰੀਡੋਰ ਦਾ ਪ੍ਰਬੰਧ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮੇਰੇ ਨਾਲ ਗੱਲ ਕੀਤੀ ਹੈ। ਉਹਨਾਂ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਕੀਰ ਸਟਾਰਮਰ ਨੇ ਕੀਤਾ ਟਵੀਟ
 

 
ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਨੇ ਟਵੀਟ ਕਰਕੇ ਕਿਹਾ ਕਿ ਅਹਿਮਦਾਬਾਦ ਵਿੱਚ ਲੰਡਨ ਜਾ ਰਿਹਾ ਜਹਾਜ਼ ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਦ੍ਰਿਸ਼ ਬਹੁਤ ਭਿਆਨਕ ਹੈ। ਉੱਥੇ ਸਥਿਤੀ ਦਾ ਮੈਨੂੰ ਲਗਾਤਾਰ ਅਪਡੇਟ ਕੀਤਾ ਜਾ ਰਿਹਾ ਹੈ ਤੇ ਇਸ ਡੂੰਘੇ ਦੁਖਦਾਈ ਸਮੇਂ ਵਿੱਚ ਮੇਰੀ ਪ੍ਰਾਰਥਨਾ ਯਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹਨ।
ਰਾਸ਼ਟਰਪਤੀ ਮੁਰਮੂ ਨੇ ਜਹਾਜ਼ ਹਾਦਸੇ ਤੇ ਕੀਤਾ ਦੁੱਖ ਪ੍ਰਗਟ
 



ਰਾਸ਼ਟਰਪਤੀ ਭਵਨ ਵੱਲੋਂ X ‘ਤੇ ਕੀਤੀ ਗਈ ਇੱਕ ਪੋਸਟ ਸਾਂਝੀ ਕੀਤੀ ਗਈ, ਜਿਸ ਚ ਉਹਨਾਂ ਨੇ ਦੁੱਖ ਪ੍ਰਗਟ ਕੀਤਾ। ਉਹਨਾਂ ਨੇ ਕਿਹਾ ਕਿ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਇਹ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਹੈ। ਮੇਰੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਪ੍ਰਭਾਵਿਤ ਯਾਤਰੀਆਂ ਨਾਲ ਹਨ। ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।
Exit mobile version