ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਮੋਦੀ

ਮੋਹਾਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਹਾਜ਼ ਹਾਦਸੇ ਵਾਲੀ ਥਾਂ ’ਤੇ ਪੁੱਜੇ  ਹਨ, ਜਿਥੇ ਨੇ ਉਨ੍ਹਾਂ ਨੇ ਮੌਕੇ ‘ਤੇ ਸਥਿਤੀ ਦਾ ਜਾਇਜ਼ਾ ਲਿਆI ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿਚ ਹੋਏ ਜ਼ਖਮੀਆਂ ਨੂੰ ਮਿਲਣ ਲਈ ਅਹਿਮਦਾਬਾਦ ਸਿਵਲ ਹਸਪਤਾਲ ਵੀ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ, ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਅਤੇ ਰਾਜ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।
 ਦੱਸ ਦੇਈਏ ਕਿ ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਚਾਲਕ ਦਲ ਦੇ 12 ਮੈਂਬਰਾਂ ਸਮੇਤ 241 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਸਿਰਫ਼ ਭਾਰਤੀ ਮੂਲ ਦੇ ਬ੍ਰਿਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ ਹੀ ਬਚੇ ਹਨ। ਉਹ ਜਹਾਜ਼ ਦੀ ਸੀਟ ਨੰਬਰ 11-ਏ ‘ਤੇ ਬੈਠੇ ਸਨ। ਉਨ੍ਹਾਂ ਕਿਹਾ ਕਿ ਉਡਾਣ ਭਰਨ ਤੋਂ ਸਿਰਫ਼ 30 ਸਕਿੰਟਾਂ ਬਾਅਦ ਹੀ ਜਹਾਜ਼ ਇੱਕ ਜ਼ੋਰਦਾਰ ਆਵਾਜ਼ ਨਾਲ ਕਰੈਸ਼ ਹੋ ਗਿਆ। ਜਦੋਂ ਮੈਨੂੰ ਹੋਸ਼ ਆਇਆ ਤਾਂ ਮੇਰੇ ਆਲੇ-ਦੁਆਲੇ ਲਾਸ਼ਾਂ ਸਨ।
ਇਸ ਦੇ ਨਾਲ ਹੀ ਟਾਟਾ ਗਰੁੱਪ ਨੇ ਇੱਕ ਵੱਡਾ ਐਲਾਨ ਕੀਤਾ ਹੈ। ਟਾਟਾ ਸੰਨਜ਼ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈI ਉਨ੍ਹਾਂ ਨੇ ਕਿਹਾ ਹੈ ਕਿ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ₹ 1 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਟਾਟਾ ਗਰੁੱਪ ਜ਼ਖਮੀਆਂ ਦਾ ਪੂਰਾ ਇਲਾਜ  ਕਰਵਾਵੇਗਾ। ਇਸ ਤੋਂ ਇਲਾਵਾ, ਹਾਦਸੇ ਵਿੱਚ ਬੀ.ਜੇ. ਮੈਡੀਕਲ ਕਾਲਜ ਹੋਸਟਲ ਦੇ ਮੁੜ ਨਿਰਮਾਣ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ।
Exit mobile version