ਚੰਡੀਗੜ੍ਹ- ਪੰਜਾਬ ਪੁਲਿਸ ਅਤੇ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੂੰ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਤਸਕਰਾਂ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਅੱਠ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 3 ਗਲੌਕ 9 MM ਪਿਸਤੌਲ, 4 PxS ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਹੋਏ ਹਨI
ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਸੀ, ਜਦੋਂ ਦੋਵੇਂ ਦੋਸ਼ੀ ਪਾਕਿਸਤਾਨ ਸਥਿਤ ਤਸਕਰ ਵੱਲੋਂ ਭੇਜੇ ਗਏ ਹਥਿਆਰਾਂ ਦੀ ਖੇਪ ਲੈ ਕੇ ਜਾ ਰਹੇ ਸਨ। ਪੁਲਿਸ ਟੀਮ ਨੇ ਸਮੇਂ ਸਿਰ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
