ਅੰਮ੍ਰਿਤਸਰ ‘ਚ ਫਿਰ ਬਰਾਮਦ ਹੋਈਆਂ 45 ਨਕਲੀ ਸ਼ਰਾਬ ਦੀਆਂ ਬੋਤਲਾਂ, 2 ਗ੍ਰਿਫ਼ਤਾਰ

ਅੰਮ੍ਰਿਤਸਰ : ਪਿਛਲੇ ਕੁਝ ਹਫਤੇ ਪਹਿਲਾਂ ਅੰਮ੍ਰਿਤਸਰ ਦੇ ਮਜੀਠਾ ਵਿਖੇ ਨਕਲੀ ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ 25 ਤੋਂ ਵੱਧ ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਤਹਿਤ ਕਾਰਵਾਈ ਕੀਤੀ ਗਈ ਹੈ ਜਿਸ ਦੌਰਾਨ ਪੁਲਿਸ ਵੱਲੋਂ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜ਼ਹਰੀਲੀ ਸ਼ਰਾਬ ਬਣਾਉਣ ਵਾਲੇ ਵਿਅਕਤੀ ਤੋਂ ਕੈਮੀਕਲ ਵੀ ਬਰਾਮਦ ਕੀਤਾ ਗਿਆ ਸੀ। ਪਰ ਹਾਲੇ ਵੀ ਇਹ ਸਿਲਸਿਲਾ ਬੰਦ ਨਹੀਂ ਹੋ ਰਿਹਾ। ਹੁਣ ਫਿਰ ਇਕ ਮਾਮਲਾ ਸਾਹਮਣੇ ਆਇਆ ਹੈ ਕਿ ਜਿੱਥੇ ਕਿ ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਕਰਕੇ ਫ਼ਤਾਹਪੁਰ ਇਲਾਕੇ ਦੇ ਵਿੱਚੋਂ 45 ਬੋਤਲਾਂ ਨਕਲੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।  ਇਹ ਮਾਮਲਾ ਅੰਮ੍ਰਿਤਸਰ ਦੇ ਥਾਣਾ ਗੇਟ ਕੀਮਾ ਅਧੀਨ ਆਉਂਦੇ ਇਲਾਕੇ ਤੋਂ ਸਾਹਮਣੇ ਆਇਆ।
ਪੁਲਿਸ ਅਧਿਕਾਰੀ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦੋ ਵਿਅਕਤੀ ਸ਼ਰਾਬ ਵੇਚਣ ਦਾ ਧੰਦਾ ਕਰ ਰਹੇ ਸਨ। ਐਕਸਾਈਜ ਵਿਭਾਗ ਵੱਲੋਂ ਜਦ ਛਾਪੇਮਾਰੀ ਕੀਤੀ ਤਾਂ ਨਕਲੀ ਸ਼ਰਾਬ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮਜੀਠਾ ਦੇ ਵਿੱਚ ਅਜਿਹੀ ਹੀ ਦੇਸ਼ੀ ਜ਼ਹਿਰੀਲੀ ਸ਼ਰਾਬ ਪੀਣ ਨਾਲ 25 ਤੋਂ ਵੱਧ ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੇ ਐਕਸਾਈਜ਼ ਵਿਭਾਗ ਵੱਲੋਂ ਛਾਪੇਮਾਰੀ ਕਰਕੇ 45 ਬੋਤਲਾਂ ਨਕਲੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ। 
Exit mobile version