- Home
- India
- ਉਤਰਾਖੰਡ ‘ਚ ਵਾਪਰਿਆ ਵੱਡਾ ਹਾਦਸਾ, 19 ਯਾਤਰੀਆਂ ਨਾਲ ਭਰੀ ਟਰੈਵਲਰ ਬੱਸ ਅਲਕਨੰਦਾ ਨਦੀ ‘ਚ ਡਿੱਗੀ
ਮੁਹਾਲੀ- ਉਤਰਾਖੰਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਇੱਕ ਬੱਸ ਬੇਕਾਬੂ ਹੋ ਕੇ ਅਲਕਨੰਦਾ ਨਦੀ ਵਿੱਚ ਡਿੱਗ ਗਈ। ਬੱਸ ਵੀਰਵਾਰ ਸਵੇਰੇ ਜ਼ਿਲ੍ਹੇ ਦੇ ਘੋਲਥਿਰ ਖੇਤਰ ਵਿੱਚੋਂ ਲੰਘ ਰਹੀ ਸੀ। ਇਹ ਅਚਾਨਕ ਤੇਜ਼ ਅਲਕਨੰਦਾ ਨਦੀ ਵਿੱਚ ਜਾ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 19 ਯਾਤਰੀ ਸਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਮੌਕੇ ‘ਤੇ 5 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਹਾਦਸੇ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਜਾਣਕਾਰੀ ਅਨੁਸਾਰ ਇਹ ਹਾਦਸਾ ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ। ਹਾਦਸੇ ਵਿੱਚ 7 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਐਸਡੀਆਰਐਫ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਲਾਪਤਾ ਲੋਕਾਂ ਦੀ ਭਾਲ ਕਰ ਰਹੀਆਂ ਹਨ। ਇਸ ਸਮੇਂ 19 ਵਿੱਚੋਂ 8 ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਸ ਸਮੇਂ 11 ਲੋਕ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਟੀਮਾਂ ਜੁਟੀਆਂ ਹੋਈਆਂ ਹਨ।
ਹਾਦਸੇ ਦਾ ਕਾਰਨ ਡਰਾਈਵਰ ਦਾ ਬੱਸ ਤੋਂ ਕੰਟਰੋਲ ਗੁਆਉਣਾ ਦੱਸਿਆ ਜਾ ਰਿਹਾ ਹੈ। ਡਰੋਨ ਅਤੇ ਗੋਤਾਖੋਰਾਂ ਦੀ ਮਦਦ ਨਾਲ ਮੌਕੇ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਉਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਮਾਨਸੂਨ ਆਉਣ ਨਾਲ ਹਾਦਸਿਆਂ ਵਿੱਚ ਵਾਧਾ ਹੁੰਦਾ ਹੈ। ਖਰਾਬ ਸੜਕਾਂ, ਮੀਂਹ ਅਤੇ ਪਹਾੜੀ ਢਲਾਣਾਂ ਕਾਰਨ ਵਾਹਨ ਫਿਸਲ ਜਾਂਦੇ ਹਨ। ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਡਰਾਈਵਰਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਜਾਰੀ ਕੀਤੀ ਜਾਂਦੀ ਹੈ।