ਓਡੀਸ਼ਾ ਵਿੱਚ ਹੜ੍ਹ ਆਉਣ ਨਾਲ 50 ਹਜ਼ਾਰ ਤੋਂ ਵੱਧ ਲੋਕ ਹੋਏ ਪ੍ਰਭਾਵਿਤ

ਮੁਹਾਲੀ – ਓਡੀਸ਼ਾ ਵਿੱਚ ਸਥਿਤੀ ਬਹੁਤ ਨਾਜ਼ੁਕ ਚੱਲ ਰਹੀ ਹੈ। ਓਡੀਸ਼ਾ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਹੜ੍ਹਾਂ ਕਾਰਨ ਓਡੀਸ਼ਾ ‘ਚ ਰਹਿ ਰਹੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ। 50 ਹਜ਼ਾਰ ਤੋਂ ਵੱਧ ਲੋਕ ਇਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਦੇ ਨਾਲ ਹੀ ਰਾਜ ਦੇ 17 ਤੋਂ ਵੱਧ ਪਿੰਡ ਹੜ੍ਹ ਕਾਰਨ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ ਥਾਵਾਂ ‘ਤੇ ਪ੍ਰਸ਼ਾਸਨ ਨੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਉੱਥੋਂ ਦੇ 50 ਹਜ਼ਾਰ ਤੋਂ ਵੱਧ ਲੋਕ ਇਸ ਸਮੱਸਿਆ ਨਾਲ ਜੂਝ ਰਹੇ ਹਨ।
ਦਰਅਸਲ, ਝਾਰਖੰਡ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਚੰਦਿਲ ਡੈਮ ਬਹੁਤ ਜ਼ਿਆਦਾ ਭਰ ਗਿਆ। ਅਜਿਹੀ ਸਥਿਤੀ ਵਿੱਚ ਚੰਦਿਲ ਡੈਮ ਤੋਂ ਅਚਾਨਕ ਪਾਣੀ ਛੱਡ ਦਿੱਤਾ ਗਿਆ ਅਤੇ ਬਾਲਾਸੋਰ ਦੇ ਕੁਝ ਇਲਾਕਿਆਂ ਅਚਾਨਕ ਹੜ੍ਹ ਆ ਗਿਆ, ਇਸ ਦੌਰਾਨ ਕਈ 50 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਹੋ ਚੁੱਕੇ ਹਨ। ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਸਥਿਤੀ ਵਿਗੜਨ ‘ਤੇ ਨੇੜਲੇ ਆਸਰਾ ਸਥਾਨਾਂ ‘ਤੇ ਜਾਣ ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਬਾਲਾਸੋਰ ਦੇ ਜ਼ਿਲ੍ਹਾ ਕੁਲੈਕਟਰ ਸੂਰਿਆਵੰਸ਼ੀ ਮਯੂਰ ਵਿਕਾਸ ਨੇ ਬਲਾਕ ਵਿਕਾਸ ਅਧਿਕਾਰੀਆਂ ਅਤੇ ਤਹਿਸੀਲਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਜੇਕਰ ਲੋਕ ਹੜ੍ਹ ਵਿੱਚ ਫਸਦੇ ਹਨ ਤਾਂ ਉਹਨਾਂ ਨੂੰ ਹੜ੍ਹ ਤੋਂ ਕੱਢਣ ਲਈ ਤਿਆਰ ਰਹਿਣ। ਅਧਿਕਾਰੀਆਂ ਨੂੰ ਸਥਿਤੀ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਵੀ ਕਿਹਾ ਗਿਆ ਹੈ।
ਮੈਡੀਕਲ ਅਧਿਕਾਰੀਆਂ ਨੂੰ ਜ਼ਰੂਰੀ ਦਵਾਈਆਂ ਦਾ ਸਟਾਕ ਪੂਰਾ ਰੱਖਣ ਦੀ ਸਲਾਹ ਦਿੱਤੀ ਗਈ। ਸਿਹਤ ਸੰਭਾਲ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਸਿਵਲ ਸਪਲਾਈ ਅਧਿਕਾਰੀਆਂ ਨੂੰ ਭੋਜਨ ਤੇ ਜ਼ਰੂਰੀ ਸਮਾਨ ਸਪਲਾਈ ਦੀਆਂ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।
Exit mobile version