BREAKING

IndiaSports

ਕਰਨਾਟਕ ਹਾਈਕੋਰਟ ਨੇ ਭਗਦੜ ਮਾਮਲੇ ‘ਚ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ- ਵੀਰਵਾਰ ਨੂੰ ਕਰਨਾਟਕ ਹਾਈਕੋਰਟ ਵਿੱਚ ਬੈਂਗਲੁਰੂ ਭਗਦੜ ਮਾਮਲੇ ਦੀ ਸੁਣਵਾਈ ਹੋਈ। ਕਰਨਾਟਕ ਸਰਕਾਰ ਨੇ ਅਦਾਲਤ ਨੂੰ ਦੱਸਿਆ, ‘ਭਗਦੜ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਗਿਆ। 1,380 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।’
ਕਾਰਜਕਾਰੀ ਚੀਫ਼ ਜਸਟਿਸ ਵੀ ਕਾਮੇਸ਼ਵਰ ਰਾਓ ਅਤੇ ਜਸਟਿਸ ਸੀਐਮ ਜੋਸ਼ੀ ਦੀ ਬੈਂਚ ਨੇ ਅਟਾਰਨੀ ਜਨਰਲ ਨੂੰ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਹੁਣ ਅਗਲੀ ਸੁਣਵਾਈ 10 ਜੂਨ ਨੂੰ ਹੋਵੇਗੀ।
ਇਸ ਦੇ ਨਾਲ ਹੀ, ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਨੂੰ ਕਿਹਾ, ‘ਰਾਜ ਸਰਕਾਰ ਨੂੰ ਦੱਸਣਾ ਪਵੇਗਾ ਕਿ RCB ਖਿਡਾਰੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕਿਸਨੇ ਲਿਆ। ਦੇਸ਼ ਲਈ ਨਾ ਖੇਡਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੀ ਕੀ ਮਜਬੂਰੀ ਸੀ? ਭੀੜ ਨੂੰ ਕੰਟਰੋਲ ਕਰਨ ਲਈ ਕਿਹੜੇ ਕਦਮ ਜਾਂ ਸੁਰੱਖਿਆ ਉਪਾਅ ਕੀਤੇ ਗਏ ਸਨ।’
ਦੱਸਣਯੋਗ ਹੈ ਕਿ ਪਹਿਲੀ ਵਾਰ IPL ਚੈਂਪੀਅਨ ਬਣਨ ਵਾਲੀ ਰਾਇਲ ਚੈਲੇਂਜਰਜ਼ ਬੈਂਗਲੁਰੂ  (RCB) ਦਾ ਜਸ਼ਨ 4  ਜੂਨ ਨੂੰ ਇੱਕ ਵੱਡੇ ਹਾਦਸੇ ਵਿੱਚ ਬਦਲ ਗਿਆ। ਜੇਤੂ ਖਿਡਾਰੀਆਂ ਦੇ ਸਵਾਗਤ ਲਈ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਇਕੱਠੀ ਹੋਈ ਭੀੜ ਵਿੱਚ ਭਗਦੜ ਮਚਣ ਕਾਰਨ 11 ਲੋਕਾਂ ਦੀ ਮੌਤ ਹੋ ਗਈ,ਜਦਕਿ 33 ਜ਼ਖਮੀ ਹੋ ਗਏ ਹਨ। ਸਾਰੇ ਮ੍ਰਿਤਕ 35 ਸਾਲ ਤੋਂ ਘੱਟ ਉਮਰ ਦੇ ਸਨ,ਜਦਕਿ 3 ਨੌਜਵਾਨ ਹਨ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds