BREAKING

India

ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੇ ਲਿਆ ਵੱਡਾ ਫੈਸਲਾ, ਰਾਜਾ ਵੜਿੰਗ ਨੇ ਲਈ ਹਾਰ ਦੀ ਜ਼ਿੰਮੇਵਾਰੀ

ਮੁਹਾਲੀ – ਬੀਤੇ ਦਿਨ ਉਪ ਚੋਣ ਦੇ ਨਤੀਜੇ ਆਏ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਹੈ। ਲੁਧਿਆਣਾ ਉਪ ਚੋਣਾਂ ਵਿੱਚ ਭਾਰਤ ਭੂਸ਼ਣ ਆਸ਼ੂ ਦੂਜੇ ਸਥਾਨ ਤੇ ਰਹੇ। ਸੰਜੀਵ ਅਰੋੜਾ ਨੇ ਕਾਂਗਰਸ ਦੇ ਆਗੂ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ, ਜੋ ਕਿ ਇੱਕ ਵੱਡਾ ਅੰਕੜਾ ਮੰਨਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਾ ਭਾਰਤ ਭੂਸ਼ਣ ਆਸ਼ੂ ਨੂੰ ਅਹੁਦਾ ਸੌਂਪਿਆ ਗਿਆ ਸੀ, ਜਿਸ ਤੋਂ ਉਹਨਾਂ ਨੇ ਅਸਤੀਫ਼ਾ ਦੇ ਦਿੱਤਾ ਹੈ।

ਲੁਧਿਆਣਾ ਉਪ ਚੋਣ ਵਿੱਚ ਵੱਡੀ ਹਾਰ ਤੋਂ ਬਾਅਦ ਰਾਜਾ ਵੜਿੰਗ ਨੇ ਬਿਆਨ ਜਾਰੀ ਕੀਤਾ ਹੈ। ਉਹਨਾਂ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਹੈ ਕਿ ਮੈਂ ਸਪੱਸ਼ਟ ਤੌਰ ਤੇ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ। ਮੈਨੂੰ ਇਹ ਚੋਣ ਹਾਰਨ ਦਾ ਬੇਹੱਦ ਦੁੱਖ ਹੈ। ਮੈਂ ਚੋਣ ਪ੍ਰਚਾਰ ਦੌਰਾਨ ਬਹੁਤ ਮਿਹਨਤ ਕੀਤੀ । ਇਸ ਦੇ ਨਾਲ ਹੀ ਮੈਂ ਕਈ ਉਪ-ਚੋਣ ਪ੍ਰਚਾਰ ਨੂੰ ਲੈ ਕੇ ਪ੍ਰੈੱਸ ਕਾਨਫਰੰਸਾਂ ਵੀ ਕੀਤੀਆਂ। ਇਹ ਸਭ ਕੁਝ ਕੀਤਾ ਗਿਆ ਫਿਰ ਵੀ ਭਾਰਤ ਭੂਸ਼ਣ ਆਸ਼ੂ ਨੂੰ ਚੋਣਾਂ ਚ ਹਾਰ ਦਾ ਸਾਹਮਣਾ ਕਰਨਾ ਪਿਆ, ਇਸ ਦਾ ਮੈਨੂੰ ਬਹੁਤ ਜ਼ਿਆਦਾ ਅਫਸੋਸ ਹੋ ਰਿਹਾ ਹੈ।  
 
ਲੁਧਿਆਣਾ ਉਪ ਚੋਣ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਸੰਜੀਵ ਅਰੋੜਾ ਨੇ 10,637 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਹਾਰ ਹੋ ਗਈ, ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। 

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds