ਮੁਹਾਲੀ- ਰੋਜ਼ੀ-ਰੋਟੀ ਕਮਾਉਣ ਅਤੇ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵਿੱਚ ਕਈ ਨੌਜਵਾਨ ਜਾਂਦੇ ਹਨI ਇਸ ਦੇ ਨਾਲ ਹੀ ਰੋਜ਼ਾਨਾ ਵਿਦੇਸ਼ਾਂ ‘ਚ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ, ਵਿਦੇਸ਼ਾਂ ‘ਚ ਭਾਰਤੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈI ਅਜਿਹੇ ‘ਚ ਇੱਕ ਵਾਰ ਫਿਰ ਕੈਨੇਡਾ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਦੇ ਕੈਲਗਰੀ ਯੂਨੀਵਰਸਿਟੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ ਹੈ ਕੌਂਸਲੇਟ ਨੇ ਕਿਹਾ ਕਿ ਉਹ ਭਾਰਤੀ ਵਿਦਿਆਰਥਣ ਤਾਨਿਆ ਤਿਆਗੀ ਦੀ “ਅਚਾਨਕ ਮੌਤ ਤੋਂ ਦੁਖੀ” ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਕੌਂਸਲੇਟ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਸੋਗ ਵਿੱਚ ਡੁੱਬੇ ਪਰਿਵਾਰ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰੇਗਾ।
ਤਾਨਿਆ, ਜੋ ਕਿ ਉੱਤਰ-ਪੂਰਬੀ ਦਿੱਲੀ ਦੇ ਵਿਜੇ ਪਾਰਕ ਦੀ ਰਹਿਣ ਵਾਲੀ ਸੀ ਅਤੇ ਆਪਣੇ ਪੜ੍ਹਾਈ ਦੇ ਸੁਪਨੇ ਪੂਰੇ ਕਰਨ ਲਈ ਕੈਨੇਡਾ ਗਈ ਸੀ। ਉਸ ਦੀ ਮੌਤ 17 ਜੂਨ 2025 ਨੂੰ ਹੋਈ ਸੀ। ਪਰਿਵਾਰ ਨੇ ਤਾਨਿਆ ਦੀ ਲਾਸ਼ ਨੂੰ ਵਾਪਸ ਭਾਰਤ ਲਿਆਉਣ ਵਿੱਚ ਮਦਦ ਲਈ ਪ੍ਰਧਾਨ ਮੰਤਰੀ ਦਫ਼ਤਰ ਨੂੰ ਅਪੀਲ ਕੀਤੀ ਹੈ।