ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ ਤੇ ਕਈ ਜ਼ਖਮੀ

ਮੁਹਾਲੀ –  ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਵੱਡਾ ਹਾਦਸਾ ਵਾਪਰਿਆ, ਜਿੱਥੇ ਇੱਕ ਰਿਐਕਟਰ ਫਟਣ ਦੀ ਖਬਰ ਸਾਹਮਣੇ ਆ ਰਹੀ ਹੈ। ਫੈਕਟਰੀ ਚ ਧਮਾਕਾ ਹੋਣ ਕਾਰਨ ਲਗਭਗ 10 ਲੋਕਾਂ ਦੀ ਮੌਤ ਹੋ ਗਈ ਹੈ ਨਾਲ ਹੀ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਧਮਾਕਾ ਇੰਨਾ ਵੱਡਾ ਸੀ ਕਿ ਕਈ ਲੋਕ ਹਾਲੇ ਵੀ ਫੈਕਟਰੀ ਅੰਦਰ ਫਸੇ ਹੋਏ ਹਨ। ਜਿਸ ਸਮੇਂ ਇਹ ਧਮਾਕਾ ਹੋਇਆ, ਉਸ ਸਮੇਂ ਫੈਕਟਰੀ ਅੰਦਰ 50 ਤੋਂ ਵੱਧ ਲੋਕ ਮੌਜੂਦ ਸਨ। ਸੁਰੱਖਿਆ ਬਲ ਮੌਕੇ ਤੇ ਪਹੁੰਚ ਗਏ ਤੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਬਚਾਅ ਕਾਰਜ ਹਾਲੇ ਵੀ ਜਾਰੀ ਹਨ। ਇਸ ਦੁਖਦਾਈ ਘਟਨਾ ਵਿੱਚ 10 ਲੋਕਾਂ ਦੀ ਜਾਨ ਚਲੀ ਗਈ ਹੈਜਿਸ ਵਿੱਚ ਇੱਕ ਫੈਕਟਰੀ ਮੈਨੇਜਰ ਵੀ ਸ਼ਾਮਲ ਹਨ।

ਜਿਸ ਤਰ੍ਹਾਂ ਦੇ ਹਾਲਾਤ ਬਣ ਰਹੇ ਹਨ, ਜਿਸ ਕਾਰਨ ਸਥਿਤੀ ਵਿਗੜ ਸਕਦੀ ਹੈ। ਅਧਿਕਾਰੀਆਂ ਨੇ ਆਲੇ ਦੁਆਲੇ ਦੇ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਕੱਢਣਾ ਸ਼ੁਰੂ ਕਰ ਦਿੱਤਾ ਹੈ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਜ਼ਿਲ੍ਹੇ ਦੇ ਇੱਕ ਕਪਾਹ ਦੇ ਸ਼ੈੱਡ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਭਿਆਨਕ ਅੱਗ ਦਾ ਕਾਰਨ ਸ਼ਾਰਟ ਸਰਕਟ ਸੀ। ਫਾਇਰ ਬ੍ਰਿਗੇਡ ਨੇ ਸਮੇਂ ਸਿਰ ਅੱਗ ਤੇ ਕਾਬੂ ਪਾ ਲਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। 
Exit mobile version