ਚੰਡੀਗੜ੍ਹ- ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਹੈ, ਜਦੋ ਉਨ੍ਹਾਂ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਬੀਤੇ ਦਿਨ ਯਾਨੀ ਸੋਮਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆl ਉਨ੍ਹਾਂ ਦਾ ਪਿਛਲੇ ਦੋ ਮਹੀਨਿਆਂ ਤੋਂ ਇੱਥੇ ਇਲਾਜ ਚੱਲ ਰਿਹਾ ਸੀI ਅੱਜ ਚੰਡੀਗੜ੍ਹ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈI
ਇਸ ਮੌਕੇ ਕਈ ਵੱਡੀਆਂ ਹਸਤੀਆਂ ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਹੋਈਆਂ ਹਨI ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਗੁਰਦਾਸ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈI ਮੁੱਖ ਮੰਤਰੀ ਮਾਨ ਨੇ ਗੁਰਪੰਥ ਮਾਨ ਦੀ ਅੰਤਿਮ ਯਾਤਰਾ ਦੌਰਾਨ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਹੋਏ ਹਨI ਗੁਰਪੰਥ ਮਾਨ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ।