BREAKING

ChandigarhIndiaPunjab

ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜ਼ਿਸ਼! 43 ਬੱਸ ਸਟੈਂਡ ਨੇੜਿਓਂ ਮਿਲਿਆ ਟਿਫ਼ਨ ਬੰਬ

 

ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜ਼ਿਸ਼! 43 ਬੱਸ ਸਟੈਂਡ ਨੇੜਿਓਂ ਮਿਲਿਆ ਟਿਫ਼ਨ ਬੰਬ

ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ ਨੇੜਿਓਂ ਆਈ.ਈ.ਡੀ ਰਿਕਵਰ ਕੀਤਾ ਗਿਆ ਜੰਗਲ ਦੇ ਨੇੜਿਓ ਇੱਕ ਟਿਫ਼ਨ ਬਰਾਮਦ ਕੀਤਾ ਗਿਆ ਜਿਸਦੇ ਵਿੱਚੋਂ ਆਈ.ਈ.ਡੀ ਬਰਾਮਦ ਕੀਤਾ ਗਿਆ 3 ਨੌਜਵਾਨਾਂ ਨੂੰ ਪੁਲਿਸ ਦੇ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਜਿੰਨ੍ਹਾਂ ਦੀ ਉਮਰ 18, 19 ਤੇ 20 ਸਾਲ ਦੱਸੀ ਜਾ ਰਹੀ ਹੈ 2 ਤਰਨਤਾਰਨ ਤੇ 1 ਨੌਜਵਾਨ ਅੰਮ੍ਰਿਤਸਰ ਨਾਲ ਸੰਬੰਧਿਤ ਹੈ ਲਵਪ੍ਰੀਤ ਸੰਘ, ਜਸ਼ਨਪ੍ਰੀਤ ਸਿੰਗ ਤੇ ਪ੍ਰਭਪ੍ਰੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਵਿਦੇਸ਼ ਚ ਬੈਠੇ ਸਤਨਾਮ ਸੱਤਾ ਦਾ ਜ਼ਿਕਰ ਕੀਤਾ ਗਿਆ ਹੈ ਮੁਲਜ਼ਮਾਂ ਕੋਲੋਂ 5 ਕਿਲੋ ਵਿਸਫੋਟਕ ਬਰਾਮਦ ਕੀਤਾ ਗਿਆ ਇ4ਕ ਪਿਸਤੌਲ, ਮੈਗਜ਼ੀਨ ਤੇ 5 ਕਾਰਤੂਸ ਵੀ ਬਰਾਮਦ ਕੀਤੇ ਗਏ ਨੇ ਪੁਲੀਸ ਨੇ ਮੁੱਢਲੀ ਜਾਂਚ ਦੌਰਾਨ ਬੱਸ ਅੱਡੇ ਦੇ ਆਲੇ-ਦੁਆਲੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਚੱਪੇ-ਚੱਪੇ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਬੰਬ ਸਕੁਐਡ, ਡਾਗ ਸਕੁਐਡ ਅਤੇ ਪੁਲੀਸ ਦੀਆਂ ਵੱਖ-ਵੱਖ ਟੀਮਾਂ ਅਤੇ ਚੰਡੀਗੜ੍ਹ ਪੁਲੀਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਹਨ। ਬੰਬ ਮਿਲਣ ਤੋਂ ਬਾਅਦ ਪੁਲੀਸ ਨੇ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਚੌਕਸੀ ਵੀ ਵਧਾ ਦਿੱਤੀ ਹੈ। ਇਸ ਮੌਕੇ ਸੀ ਆਰ ਪੀ ਐਫ ਦੀ ਟੀਮ ਵੀ ਮੌਜੂਦ ਸੀ।ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੂੰ ਸੂਹ ਮਿਲੀ ਕਿ ਕੁਝ ਨੌਜਵਾਨ ਸ਼ਹਿਰ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ, ਜਿਸ ਮਗਰੋਂ ਪੁਲੀਸ ਨੇ ਦੁਪਹਿਰ ਮਗਰੋਂ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਸੀ। ਇਸ ਦੌਰਾਨ ਪੁਲੀਸ ਨੇ ਰਾਤ ਨੂੰ ਬੱਸ ਅੱਡੇ ਦੇ ਪਿਛਲੇ ਪਾਸੇ ਤੋਂ ਇਕ ਬੈਗ ਵਿੱਚੋਂ ਟਿਫਨ ਬੰਬ ਬਰਾਮਦ ਕਰ ਲਿਆ ਹੈ ਹਾਲਾਂਕਿ ਇਹ ਬੰਬ ਹਾਲੇ ਐਕਟੀਵੇਟ ਨਹੀਂ ਕੀਤਾ ਗਿਆ ਸੀ। ਪੁਲੀਸ ਨੇ ਉਕਤ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਵੀ ਕਾਬੂ ਕਰ ਲਿਆ ਹੈ। ਕਟਰ 36 ਦੇ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ।ਪੁਲੀਸ ਦਾ ਮੰਨਣਾ ਹੈ ਕਿ ਇਨ੍ਹਾਂ ਵੱਲੋਂ ਸ਼ਹਿਰ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ। ਚੰਡੀਗੜ੍ਹ ਪੁਲੀਸ ਨੇ ਬੱਸ ਅੱਡੇ ਦੇ ਆਲੇ-ਦੁਆਲੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰਕੇ ਚੌਕਸੀ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਲੱਗੇ ਸੀ ਸੀ ਟੀ ਵੀ ਫੁਟੇਜ ਵੀ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬ ਤੇ ਹਰਿਆਣਾ ਸਕੱਤਰੇਤ, ਹਾਈਕੋਰਟ ਅਤੇ ਕਈ ਵਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਇਕ ਵਾਰ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ’ਤੇ ਗਰਨੇਡ ਨਾਲ ਹਮਲਾ ਹੋ ਚੁੱਕਿਆ ਹੈ ਅਤੇ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਵੀ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਅਜਿਹੀ ਵਿੱਚ ਚੰਡੀਗੜ੍ਹ ਪੁਲੀਸ ਨੇ ਟਿਫਨ ਬੰਬ ਬਰਾਮਦ ਕਰ ਕੇ ਸ਼ਹਿਰ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਵਾਪਰਨ ਤੋਂ ਬਚਾਅ ਲਿਆ।ਉਧਰ, ਪੁਲਿਸ ਅੱਜ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਉਹ ਉਨ੍ਹਾਂ ਦਾ ਰਿਮਾਂਡ ਮੰਗ ਸਕਦੇ ਹਨ। ਪੁਲਿਸ ਪੁੱਛਗਿੱਛ ਵਿੱਚ ਅੱਤਵਾਦੀ ਸਾਜ਼ਿਸ਼ ਨਾਲ ਸਬੰਧਤ ਕਈ ਮਹੱਤਵਪੂਰਨ ਵੇਰਵੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ ਕਿ ਮੁਲਜ਼ਮਾਂ ਨੇ ਆਈਈਡੀ ਅਤੇ ਵਿਸਫੋਟਕ ਕਿੱਥੋਂ ਪ੍ਰਾਪਤ ਕੀਤੇ ਅਤੇ ਉਨ੍ਹਾਂ ਦੀ ਵਰਤੋਂ ਕਿੱਥੇ ਕੀਤੀ ਜਾਣੀ ਸੀ।

 

 

 

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds