- Home
- India
- ਜੰਮੂ-ਪੁੰਛ ਰਾਸ਼ਟਰੀ ਰਾਜਮਾਰਗ ‘ਤੇ ਖਿਸਕੀ ਜ਼ਮੀਨ, ਸਕੂਲ ਹੋਏ ਬੰਦ
ਮੁਹਾਲੀ : ਭਾਰੀ ਮੀਂਹ ਨੇ ਦੇਸ਼ ਵਿਦੇਸ਼ ‘ਚ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੰਮੂ ਕਸ਼ਮੀਰ ਤੋਂ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਜੰਮੂ-ਪੁੰਛ ਰਾਸ਼ਟਰੀ ਰਾਜਮਾਰਗ ‘ਤੇ ਜ਼ਮੀਨ ਖਿਸਕੀ ਹੈ। ਲਗਾਤਾਰ ਮੀਂਹ ਪੈਣ ਕਰਕੇ ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਧ ਗਈਆਂ ਹਨ। 12 ਅਗਸਤ ਨੂੰ ਜੰਮੂ-ਪੂੰਛ ਰਾਸ਼ਟਰੀ ਰਾਜਮਾਰਗ ‘ਤੇ ਦੋ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆ। ਇਸ ਦੇ ਨਾਲ ਹੀ ਅਖਨੂਰ ਨੇੜੇ ਪਹਾੜ ਤੋਂ ਪੱਥਰ ਡਿੱਗਣ ਦੀ ਘਟਨਾ ਨੇ ਸੜਕ ‘ਤੇ ਆਵਾਜਾਈ ਨੂੰ ਬਹੁਤ ਪ੍ਰਭਾਵਿਤ ਕੀਤਾ। ਸਥਾਨਕ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਲਬਾ ਹਟਾ ਦਿੱਤਾ ਅਤੇ ਕੁਝ ਘੰਟਿਆਂ ਵਿੱਚ ਹਾਈਵੇਅ ‘ਤੇ ਵਾਹਨਾਂ ਦੀ ਆਵਾਜਾਈ ਬਹਾਲ ਕਰ ਦਿੱਤੀ ਹੈ।
ਜਿਸ ਹਿਸਾਬ ਨਾਲ ਇਸ ਵਾਰ ਲਗਾਤਾਰ ਮੀਂਹ ਪੈ ਰਿਹਾ ਹੈ। ਉਸ ਦੌਰਾਨ ਸਿੱਖਿਆ ਵਿਭਾਗ ਨੇ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਸਥਾਨਕ ਪ੍ਰਸ਼ਾਸਨ ਨੇ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਹਿਮ ਕਦਮ ਚੁੱਕਿਆ ਹੈ। ਜਦੋਂ ਭਾਰੀ ਮੀਂਹ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਸੀ। ਉਸ ਸਮੇਂ ਜੁਲਾਈ 2025 ਵਿੱਚ ਭਾਰੀ ਮੀਂਹ ਕਾਰਨ ਜੰਮੂ ਡਿਵੀਜ਼ਨ ਦੇ ਸੱਤ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਸਨ।
ਇਸ ਵਾਰ ਵੀ, ਲੋਕਾਂ ਨੂੰ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ 72 ਘੰਟਿਆਂ ਵਿੱਚ ਹੋਰ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਸਥਾਨਕ ਪ੍ਰਸ਼ਾਸਨ ਨੇ ਐਮਰਜੈਂਸੀ ਟੀਮਾਂ ਤਾਇਨਾਤ ਕੀਤੀਆਂ ਹਨ ਅਤੇ ਰਾਹਤ ਕਾਰਜਾਂ ਲਈ ਤਿਆਰੀਆਂ ਸ਼ੁਰੂ ਕੀਤੀਆਂ ਹਨ। ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖਰਾਬ ਮੌਸਮ ਵਿੱਚ ਗੈਰ-ਜ਼ਰੂਰੀ ਯਾਤਰਾ ਤੋਂ ਜ਼ਿਆਦਾ ਤੋਂ ਜ਼ਿਆਦਾ ਬਚਣ।