ਮੁਹਾਲੀ- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ (66) ਦਾ ਅੱਜ ਦੇਹਾਂਤ ਹੋ ਗਿਆ ਹੈI ਉਨ੍ਹਾਂ ਨੇ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ਵਿੱਚ ਆਖਰੀ ਸਾਹ ਲਏ ਹਨI ਦੱਸਿਆ ਜਾ ਰਿਹਾ ਹੈ ਕਿ ਉਹ ਕੈਂਸਰ ਦੀ ਗੰਭੀਰ ਬਿਮਾਰੀ ਨਾਲ ਪੀੜਤ ਸਨI ਡਾ.ਕਸ਼ਮੀਰ ਸਿੰਘ ਸੋਹਲ ਨੂੰ ਪਾਰਟੀ ਦਾ ਇੱਕ ਮਿਹਨਤੀ ਅਤੇ ਸੰਘਰਸ਼ਸ਼ੀਲ ਆਗੂ ਮੰਨਿਆ ਜਾਂਦਾ ਸੀ।

ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਅਧਿਕਾਰਤ ‘ਐਕਸ’ ਅਕਾਊਂਟ ‘ਤੇ ਦੁੱਖ ਪ੍ਰਗਟ ਕੀਤਾ ਹੈ I ਉਨ੍ਹਾਂ ਲਿਖਿਆ,”ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ”