ਨਵੀਂ ਦਿੱਲੀ- ਦਿੱਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਦਿੱਲੀ ਦੇ ਦਵਾਰਕਾ ਸੈਕਟਰ-13 ਵਿੱਚ ਇੱਕ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਬਹੁਤ ਸਾਰੇ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਇਮਾਰਤ ਤੋਂ ਹੇਠਾਂ ਛਾਲ ਮਾਰ ਦਿੱਤੀ। ਜਾਣਕਾਰੀ ਅਨੁਸਾਰ ਅੱਗ ਇਮਾਰਤ ਦੀ 8ਵੀਂ ਅਤੇ 9ਵੀਂ ਮੰਜ਼ਿਲ ਤੱਕ ਫੈਲ ਗਈ। ਪੰਜ ਫਾਇਰ ਬ੍ਰਿਗੇਡ ਮੌਕੇ ‘ਤੇ ਪੁੱਜੀਆਂ । ਇਸ ਹਾਦਸੇ ਵਿੱਚ, ਦੋ ਬੱਚਿਆਂ (ਇੱਕ ਮੁੰਡਾ ਅਤੇ ਇੱਕ ਕੁੜੀ, ਦੋਵੇਂ 10 ਸਾਲ ਦੇ) ਨੇ ਆਪਣੇ ਆਪ ਨੂੰ ਬਚਾਉਣ ਲਈ ਬਾਲਕੋਨੀ ਤੋਂ ਛਾਲ ਮਾਰ ਦਿੱਤੀ। ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬਾਅਦ ਵਿੱਚ ਉਨ੍ਹਾਂ ਦੇ ਪਿਤਾ ਯਸ਼ ਯਾਦਵ (35) ਨੇ ਵੀ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਟ ਹੋ ਗਈ । ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਇਸ ਦੇ ਨਾਲ ਹੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ।
ਦਿੱਲੀ ਦੇ ਦਵਾਰਕਾ ਸੈਕਟਰ-13 ਵਿੱਚ ਸ਼ਪਥ ਸੋਸਾਇਟੀ ਐਮਆਰਵੀ ਸਕੂਲ ਦੇ ਨੇੜੇ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਟੀਮ ਨੂੰ ਸਵੇਰੇ 10 ਵਜੇ ਦੇ ਕਰੀਬ ਐਮਆਰਵੀ ਸਕੂਲ ਨੇੜੇ ਇੱਕ ਇਮਾਰਤ ਦੀ ਸੱਤਵੀਂ ਮੰਜ਼ਿਲ ‘ਤੇ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਹੋ ਗਏ ਹਨ।
ਅਪਾਰਟਮੈਂਟ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਦਹਿਸ਼ਤ ਦਾ ਮਾਹੌਲ ਸੀ। ਪੂਰੇ ਅਪਾਰਟਮੈਂਟ ਨੂੰ ਜਲਦਬਾਜ਼ੀ ਨਾਲ ਖਾਲੀ ਕਰਵਾ ਲਿਆ ਗਿਆ। ਪਰ ਇਸ ਦੇ ਬਾਵਜੂਦ, ਕੁਝ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ, ਅਜੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨI









