ਪਟਿਆਲਾ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਮੁਹਾਲੀ  ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਇੱਕ ਵੱਡੀ ਮੁਹਿੰਮ ਦੌਰਾਨ ਪਟਿਆਲਾ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਇੱਕ ਖ਼ਾਸ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 7 ਪਿਸਤੌਲਾਂ, 11 ਜਿੰਦਾਂ ਕਾਰਤੂਸ ਅਤੇ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਪੁਲਿਸ ਦੇ ਅਨੁਸਾਰ, ਇਹ ਗੈਂਗਸਟਰ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਵਿਸ਼ੇਸ਼ ਟੀਮਾਂ ਨੇ ਫੁਰਤੀ ਨਾਲ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਨਾ ਸਿਰਫ਼ ਇੱਕ ਵੱਡੀ ਸਾਜ਼ਿਸ਼ ਰੋਕੀ ਗਈ ਹੈ, ਸਗੋਂ ਇਲਾਕੇ ਵਿੱਚ ਹੋ ਰਹੀਆਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਵੀ ਠੱਲ ਪਾਉਣ ਵਿੱਚ ਮਦਦ ਮਿਲੇਗੀ।
ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਉਮੀਦ ਜਤਾਈ ਜਾ ਰਹੀ ਹੈ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ ਜੋ ਕਿ ਹੋਰ ਮਾਮਲਿਆ ਦੀ ਜਾਂਚ ਵਿੱਚ ਮਦਦਗਾਰ ਸਾਬਤ ਹੋ ਸਕਦੇ ਹਨ।
Exit mobile version