ਮੋਹਾਲੀ – ਪਟਿਆਲਾ ਪੁਲਿਸ ਨੇ ਐਸ.ਐਸ.ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਸਮਾਣਾ ਦੇ ਦੋ ਪਿੰਡਾਂ ਮੁਰਾਦਪੁਰ ਤੇ ਗਾਜੇਵਾਸ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਵਿੱਚ ਮੁਰਾਦਪੁਰ ਵਿਖੇ ਪੁਰਾਣੇ ਨਸ਼ਾ ਤਸਕਰਾਂ ਖਿਲਾਫ਼ 17 ਮੁਕੱਦਮੇ ਦਰਜ ਕੀਤੇ ਗਏ ਹਨ।
ਜਿੱਥੇ ਪੁਰਾਣੇ ਤਸਕਰ ਰਹਿੰਦੇ ਸਨ ਉੱਥੇ ਸਾਰੇ ਘਰਾਂ ਦਾ ਜਾਇਜ਼ਾ ਲੈਣ ਆਏ ਹਨ। ਉਨ੍ਹਾਂ ਘਰਾਂ ਨੂੰ ਤਾਲੇ ਲੱਗੇ ਪਾਏ ਗਏ। ਪਟਿਆਲਾ ਪੁਲਿਸ ਪਿੰਡ ਗਾਜੇਵਾਸ ਦੀ ਮਹਿਲਾ ਨਸ਼ਾ ਤਸਕਰ ਗੁੱਡੀ ਨੂੰ ਕਾਬੂ ਕਰ ਲਿਆ ਗਿਆ ਹੈ। ਐਸ.ਐਸ.ਪੀ ਵਰੁਣ ਸ਼ਰਮਾ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਤੇ ਸਪੱਸ਼ਟ ਸੁਨੇਹਾ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਨਸ਼ਾ ਤਸਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਕਾਸੋ ਉਪਰੇਸ਼ਨ ਦੌਰਾਨ ਕਰੀਬ 6 ਵਿਅਕਤੀਆਂ ਪਾਸੋਂ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਹੋਈ ਹੈ।
ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਸਾਥ ਪੂਰੀ ਤਰ੍ਹਾ ਦੇਣ। ਇਸ ਦੇ ਨਾਲ ਹੀ ਕਿਸੇ ਵੀ ਤਰ੍ਹਾਂ ਦੇ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਨੇੜਲੇ ਪੁਲਿਸ ਸਟੇਸ਼ਨ ਵਿੱਚ ਤੁਰੰਤ ਦੇਣੀ ਯਕੀਨੀ ਬਣਾਉਣ ਤਾਂ ਜੋ ਸਾਰੇ ਨਸ਼ਾ ਤਸਕਰਾਂ ਨੂੰ ਰੰਗੇ ਹੱਥੀ ਫੜਿਆ ਜਾ ਸਕੇ।









