BREAKING

India

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਅਨੁਸੂਚਿਤ ਜਾਤੀ ਸ਼੍ਰੇਣੀ ਦੇ ਲੋਕਾਂ ਦਾ 68 ਕਰੋੜ ਦਾ ਕਰਜ਼ਾ ਕੀਤਾ ਮਾਫ਼

ਚੰਡੀਗੜ੍ਹ :  ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਚਰਵਾਰ ਨੂੰ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਲਾਲ ਚੰਦ ਕਟਾਰੂਚੱਕ ਅਤੇ ਹਰਭਜਨ ਸਿੰਘ ਈਟੀਓ ਵੀ ਮੌਜੂਦ ਰਹੇ। ਪੰਜਾਬ ਸਰਕਾਰ ਨੇ ਕੁੱਲ 4,727 ਅਨੁਸੂਚਿਤ ਜਾਤੀ ਦੇ ਲੋਕਾਂ ਦੇ ਲਗਭਗ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਸੂਬੇ ਦੇ ਗਰੀਬ ਵਰਗਾਂ ਨੂੰ ਵੱਡੀ ਰਾਹਤ ਮਿਲੀ ਹੈ। ਸੂਬੇ ਦਾ ਬਜਟ ਪਹਿਲੀ ਵਾਰ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਹਨ, ਜਿਨ੍ਹਾਂ ਲੋਕਾਂ ਨੇ 1971 ਤੋਂ 2020 ਦੇ ਵਿਚਕਾਰ ਸਰਕਾਰੀ ਯੋਜਨਾਵਾਂ ਤਹਿਤ ਕਰਜ਼ੇ ਲਏ ਸਨ। ਇਸ ਯੋਜਨਾ ‘ਚ ਅਪਾਹਜ ਵਰਗ ਅਤੇ ਗਰੀਬ ਲੋਕ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਭਪਾਤਰੀਆਂ ਨਾਲ ਇਸ ਮੌਕੇ ‘ਤੇ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ।  ਕੈਬੀਨੇਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਲੋਕ ਸਾਲਾਂ ਤੋਂ ਸਮਾਜਿਕ ਤੇ ਆਰਥਿਕ ਤੌਰ ‘ਤੇ ਪਛੜੇ ਹੋਏ ਹਨ। ਕੁਝ ਲੋਕ ਪਿਛਲੇ ਕਈ ਸਾਲਾਂ ਤੋਂ ਕਰਜ਼ੇ ਦੇ ਵਿੱਚ ਫਸੇ ਹੋਏ ਹਨ। ਇਸ ਕਰਜ਼ਾ ਮੁਆਫ਼ੀ ਦੀ ਸਹੂਲਤ ਨੇ ਉਨ੍ਹਾਂ ਨੂੰ ਇੱਕ ਨਵੀਂ ਸ਼ੁਰੂਆਤ ਕਰਨ ਦਾ ਮੌਕਾ ਦਿੱਤਾ ਹੈ।
ਪੰਜਾਬ ਸਰਕਾਰ ਦਾ ਅਨੁਸੂਚਿਤ ਜਾਤੀ ਦੇ ਲੋਕਾਂ ਨੇ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਆਪਣੇ ਘਰਾਂ ਲਈ ਕਰਜ਼ੇ ਦਾ ਭੁਗਤਾਨ ਕਰਨਾ ਮੁਸ਼ਕਲ ਸੀ। ਪੰਜਾਬ ਸਰਕਾਰ ਨੇ ਉਹਨਾਂ ਦਾ ਕਰਜ਼ਾ ਮਾਫ ਕਰਕੇ ਉਹਨਾਂ ਨੂੰ ਬਹੁਤ ਜ਼ਿਆਦਾ ਰਾਹਤ ਦੇ ਦਿੱਤੀ ਹੈ, ਇਸ ਦੇ ਨਾਲ ਹੀ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਕਰਜ਼ਾ ਮੁਆਫ਼ ਕਰਕੇ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਹਨ।

   

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds