ਮੁਹਾਲੀ- ਫਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਸ਼ਨੀਵਾਰ ਤੜਕਸਾਰ 4:37 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਆਫ਼ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਇਹ ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 4:37 ਵਜੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 6.0 ਮਾਪੀ ਗਈ, ਜਿਸਨੂੰ ਕਾਫ਼ੀ ਜ਼ੋਰਦਾਰ ਝਟਕਿਆ ਵਿੱਚ ਮੰਨਿਆ ਜਾਂਦਾ ਹੈ। ਭੂਚਾਲ ਦਾ ਕੇਂਦਰ ਮਿੰਡਾਨਾਓ ਵਿੱਚ ਸੀ ਅਤੇ ਇਸਦੀ ਡੂੰਘਾਈ ਜ਼ਮੀਨ ਤੋਂ ਲਗਭਗ 105 ਕਿਲੋਮੀਟਰ ਹੇਠਾਂ ਦਰਜ ਕੀਤੀ ਗਈ ਸੀ।

ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ, ਜਦਕਿ ਕਈ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਸੀ। ਹਾਲਾਂਕਿ, ਸ਼ੁਰੂਆਤੀ ਜਾਣਕਾਰੀ ਅਨੁਸਾਰ, ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਸਥਾਨਕ ਪ੍ਰਸ਼ਾਸਨ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਰਾਹਤ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਬਰਾਉਣ ਦੀ ਨਹੀਂ, ਸਗੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।