ਮੁਹਾਲੀ- ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਕੱਲ੍ਹ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਦਰਜ ਕੀਤੇ ਗਏ ਮੁਕੱਦਮੇ ਵਿੱਚ ਗ੍ਰਿਫਤਾਰ ਕੀਤਾ ਹੋਇਆ ਹੈl ਵਿਜੀਲੈਂਸ ਅਧਿਕਾਰੀਆਂ ਵੱਲੋਂ ਅੱਜ ਉਨ੍ਹਾਂ ਨੂੰ ਮੁਹਾਲੀ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈl ਜਿਸ ਵਿੱਚ ਦੋਵਾਂ ਧਿਰਾਂ ਵੱਲੋਂ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਹਨl ਮਾਨਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ, ਹੁਣ 2 ਜੁਲਾਈ ਨੂੰ ਮੁੜ ਮਾਨਯੋਗ ਅਦਾਲਤ ਵਿੱਚ ਅਗਲੀ ਸੁਣਵਾਈ ਹੋਵੇਗੀI