ਭਾਰੀ ਮੀਂਹ ਨੇ ਉੱਤਰਾਖੰਡ ਤੇ ਹਿਮਾਚਲ ‘ਚ ਮਚਾਈ ਤਬਾਹੀ, ਬਦਰੀਨਾਥ ਰਾਸ਼ਟਰੀ ਰਾਜਮਾਰਗ ਹੋਇਆ ਬੰਦ

ਮੁਹਾਲੀ – ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਕਰਕੇ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਉੱਥੋਂ ਦੇ ਸਥਾਨਕ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਾੜਾਂ ਵਿੱਚ ਮੀਂਹ ਕਾਰਨ ਆ ਰਹੀ ਤਬਾਹੀ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਉਤਰਾਖੰਡ ਦੇ ਵਿੱਚ ਬੱਸ ਹਾਦਸਾਗ੍ਰਸਤ ਹੋ ਗਈ ਸੀ, ਜਿਸ ਦਾ ਮਲਬਾ ਅਜੇ ਤੱਕ ਨਹੀਂ ਮਿਲਿਆ ਹੈ। ਇਸ ਭਿਆਨਕ ਹਾਦਸੇ ਵਿੱਚ ਲਗਭਗ 8 ਲੋਕਾਂ ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮੀਂਹ ਕਾਰਨ ਮੱਚੀ ਤਬਾਹੀ ਵਿੱਚ ਤੇਜ਼ ਕਰੰਟ ਤੇ ਚਿੱਕੜ ਹੈ। ਬਚਾਅ ਕਾਰਜਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੁੱਰਖਿਆ ਬਚਾਅ ਵਾਲਿਆਂ ਨੇ ਕਿਹਾ ਕਿ ਨਦੀ ਵਿੱਚ ਪਾਣੀ ਗੰਦਾ ਹੋ ਗਿਆ ਹੈ, ਜਿਸ ਕਾਰਨ ਪਾਣੀ ਵਿੱਚ ਕੁਝ ਵੀ ਨਹੀਂ ਦਿਖਾਈ ਦੇ ਰਿਹਾ ਹੈ। ਇਸ ਲਈ ਖੋਜ ਕਾਰਜ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਅਜਿਹੀ ਤਬਾਹੀ ਨੂੰ ਮੱਦੇਨਜ਼ਰ ਬਦਰੀਨਾਥ ਰਾਸ਼ਟਰੀ ਰਾਜਮਾਰਗ ਬੰਦ ਕਰ ਦਿੱਤਾ ਗਿਆ ਹੈ।
ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਪੈਣ ਦਾ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਨੈਨੀਤਾਲ ਵਿੱਚ ਔਰਨਜ ਚੇਤਾਵਨੀ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਚਾਰਧਾਮ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਹਰਿਦੁਆਰ ਦੇ ਕੁਝ ਹਿੱਸਿਆਂ ਨੂੰ ਛੱਡ ਕੇਰਾਜ ਦੇ ਬਾਕੀ ਹਿੱਸਿਆਂ ਵਿੱਚ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ।

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ 25 ਜੂਨ ਨੂੰ ਭਾਰੀ ਬਾਰਿਸ਼ ਕਾਰਨ ਅਚਾਨਕ ਹੜ੍ਹ ਆ ਗਿਆ ਸੀ। ਜਿਸ ਵਿੱਚ ਕਈ ਲੋਕ ਫੱਸ ਗਏ ਸੀ। ਉੱਥੋਂ ਹੁਣ ਤੱਕ ਲਗਭਗ 6 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਬਚਾਅ ਕਾਰਜ ਵਾਲੇ ਹੋਰ ਲੋਕਾਂ ਦੀ ਫਿਲਹਾਲ ਭਾਲ ਕਰ ਰਹੇ ਹਨ। ਹਿਮਾਚਲ ਦੇ ਕੁੱਲੂ ਜ਼ਿਲ੍ਹੇ ਦੇ ਰੇਹਾਲਾ ਬਿਹਾਲ ਵਿੱਚ ਬੱਦਲ ਫੱਟ ਗਏ ਹਨ। ਜਿਸ ਕਾਰਨ ਘਟਨਾ ਸਾਹਮਣੇ ਆਈ ਹੈਜਿਸ ਵਿੱਚ ਤਿੰਨ ਹੋਰ ਲੋਕ ਲਾਪਤਾ ਹੋ ਗਏ ਹਨ।
ਰਾਜ ਪ੍ਰਸ਼ਾਸਨ ਅਤੇ ਐਨਡੀਆਰਐਫ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਹਿਮਾਚਲਉੱਤਰਾਖੰਡ ਸਮੇਤ 14 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।  
Exit mobile version